17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਮੰਟੂ ਨੇ ਪਿੰਡ ਥਰਿਆਲ ਦਾ ਕੀਤਾ ਦੌਰਾ

Ad Position 21
No active advertisement
ਪਿੰਡ ਥਰਿਆਲ ਵਿਖੇ ਆਪਣੇ ਦੌਰੇ ਦੌਰਾਨ ਅਮਿਤ ਮੰਟੂ | ਤਸਵੀਰ: ਮਹਿਰਾ <br/> 26-02-2026
ਮਾਧੋਪੁਰ, 25 ਫਰਵਰੀ (ਮਹਿਰਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਮੰਟੂ ਨੇ ਪਿੰਡ ਥਰਿਆਲ ਦਾ ਦੌਰਾ ਕੀਤਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਮਿਤ ਮੰਟੂ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕਰਕੇ ਉਨ੍ਹਾਂ ਨੇ ਪੂਰੇ ਦੇਸ਼ ਲਈ ਇਕ ਰਿਕਾਰਡ ਕਾਇਮ ਕੀਤਾ ਹੈ ਕਿ ਲੋਕਾਂ ਲਈ ਕਿਵੇਂ ਕੰਮ ਕੀਤਾ ਜਾਂਦਾ ਹੈ | ਇਸੇ ਤਰ੍ਹਾਂ ਸਰਕਾਰ ਨੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ | ਪੰਜਾਬ ਦੇ ਹਰ ਨਾਗਰਿਕ ਦਾ ਸਰਕਾਰ ਵਲੋਂ 10 ਲੱਖ ਰੁਪਏ ਤੱਕ ਦਾ ਬੀਮਾ ਵੀ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਮਹੀਨਿਆਂ 'ਚ ਨੀਲੇ ਕਾਰਡ ਧਾਰਕਾਂ ਨੂੰ ਰਸੋਈ ਦੇ ਹੋਰ ਸਮਾਨ ਦੇ ਨਾਲ ਕਣਕ ਵੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ਸਰਕਾਰ ਲਗਾਤਾਰ ਲੋਕਾਂ ਲਈ ਕੰਮ ਕਰ ਰਹੀ ਹੈ | ਇਸ ਮੌਕੇ ਸਰਪੰਚ ਸੰਨੀ, ਬੋਧ ਰਾਜ, ਗੋਲਡੀ ਮਹਿਰਾ, ਯਸ਼ਪਾਲ, ਵਿਜੇ ਕੁਮਾਰ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਵੀਨਾ ਦੇਵੀ, ਰਾਜਨ ਬਾਲਾ, ਸਨੇਹ ਲਤਾ, ਰੇਖਾ ਦੇਵੀ, ਸੁਨੀਤਾ ਰਾਣੀ, ਲਕਸ਼ਮੀ ਦੇਵੀ, ਸਰੋਜ ਬਾਲਾ, ਉਰਮਿਲਾ ਦੇਵੀ, ਕਿਰਨ ਦੇਵੀ ਅਤੇ ਹੋਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿ੍ਕਟ ਐਸੋਸੀਏਸ਼ਨ ਪਠਾਨਕੋਟ ਨੇ ਕੁਠੇਰ ਕਿ੍ਕਟ ਗਰਾਊਾਡ ਵਿਖੇ ਅੰਡਰ-23 ਪੁਰਸ਼ਾਂ ਦੇ ਟਰਾਇਲ ਕਰਵਾਏ ਅਗਲੀ ਖ਼ਬਰ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 10ਵੀਂ ਬੱਸ ਨੂੰ ਕੀਤਾ ਰਵਾਨਾ
Ad Position 24