ਗੁਰਦਾਸਪੁਰ, 26 ਫਰਵਰੀ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨਵਾਂ ਨੌਸ਼ਹਿਰਾ ਦੇ ਨੌਜਵਾਨ ਦੀ ਬੀਤੇ ਕੱਲ੍ਹ ਭੇਦਭਰੇ ਹਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ | ਨੌਜਵਾਨ ਦੀ ਲਾਸ਼ ਪੁਲ ਤਿੱਬੜੀ ਨੇੜੇ ਝਾੜੀਆਂ ਵਿਚ ਵਿਰਾਨ ਜਗਾ ਤੋਂ ਮਿਲਣ ਨਾਲ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ | ਸ਼ਾਲਾ ਪੁਲਿਸ ਨੇ ਲਾਸ਼ ਨੰੂ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ | ਮਿ੍ਤਕ ਦੀ ਪਹਿਚਾਣ ਪੁਸ਼ਪਿੰਦਰ ਸਿੰਘ ਉਰਫ਼ ਛੋਟੂ (28) ਪੁੱਤਰ ਅਵਤਾਰ ਸਿੰਘ ਵਾਸੀ ਨਵਾਂ ਨੌਸ਼ਹਿਰਾ ਵਜੋਂ ਹੋਈ ਹੈ | ਖ਼ਬਰ ਲਿਖੇ ਜਾਣ ਤੱਕ ਦੇਰ ਸ਼ਾਮ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਪੋਸਟਮਾਰਟਮ ਨਹੀਂ ਕੀਤਾ ਗਿਆ | ਸ਼ਾਲਾ ਪੁਲਿਸ ਨੇ ਉਸ ਦੇ ਵੱਡੇ ਭਰਾ ਜਤਿੰਦਰ ਸਿੰਘ ਦੇ ਬਿਆਨ ਕਲਮਬੰਦ ਕਰ ਦਿੱਤੇ ਹਨ | ਸ਼ਾਲਾ ਪੁਲਿਸ ਦੇ ਥਾਣਾ ਮੁਖੀ ਐਸ.ਐਚ.ਓ ਕੁਲਵਿੰਦਰ ਸਿੰਘ ਤੋਂ ਜਾਣਕਾਰੀ ਲੈਣ ਲਈ ਜਦੋਂ ਉਨ੍ਹਾਂ ਨੰੂ ਫੋਨ ਕੀਤਾ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ |