ਗੁਰਦਾਸਪੁਰ, 26 ਫਰਵਰੀ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਨੰੂ ਲੈ ਕੇ 5 ਮਾਰਚ ਨੰੂ ਵਿਸ਼ਾਲ ਹੜਤਾਲ ਦਾ ਐਲਾਨ ਕੀਤਾ ਹੈ | ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਦੁੱਖ ਦੀ ਗੱਲ ਹੈ ਕਿ ਮੁਲਾਜ਼ਮ ਪੰਜਾਬ ਨੰੂ ਨਸ਼ਾ ਮੁਕਤ ਕਰਨ ਲਈ ਦਿਨ ਰਾਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੰਮ ਕਰ ਰਹੇ ਹਨ | ਪਰ ਅੱਜ ਉਨ੍ਹਾਂ ਨੰੂ ਖੁਦ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ਨਸ਼ਾ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਅਣਗੌਲਿਆ ਜਾ ਰਿਹਾ ਹੈ ਤੇ ਹਰ ਵਾਰ ਡੰਪ ਟਪਾਊ ਨੀਤੀ ਅਪਣਾਈ ਜਾ ਰਹੀ ਹੈ | ਜਦੋਂ ਕਿ ਮੁੱਖ ਮੰਤਰੀ ਵਲੋਂ ਯੂਨੀਅਨ ਨੰੂ ਪੰਜ ਵਾਰ ਮੀਟਿੰਗਾਂ ਦਾ ਸਮਾਂ ਦੇਣ ਦੇ ਬਾਵਜੂਦ ਇਕ ਵੀ ਮੀਟਿੰਗ ਨਹੀਂ ਕੀਤੀ | ਜਿਸ ਕਾਰਨ ਉਨ੍ਹਾਂ ਨੰੂ ਸੰਘਰਸ਼ ਲਈ ਮਜਬੂਰ ਹੋਣਾ ਪਿਆ | ਉਨ੍ਹਾਂ ਕਿਹਾ ਕਿ 5 ਮਾਰਚ ਨੰੂ ਚੰਡੀਗੜ੍ਹ ਵਿਖੇ ਵਿਸ਼ਾਲ ਹੜਤਾਲ ਕੀਤੀ ਜਾਵੇਗੀ ਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਮੀਨੀ ਪੱਧਰ 'ਤੇ ਹੋ ਰਹੇ ਮੁਲਾਜ਼ਮਾਂ ਦੇ ਸੋਸ਼ਣ ਬਾਰੇ ਜਨਤਾ ਨੰੂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਹੱਕਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤੇ ਜਲਦ ਮੁਲਾਜ਼ਮਾਂ ਦਾ 12 ਫ਼ੀਸਦੀ ਬਕਾਇਆ ਜਾਰੀ ਕੀਤਾ ਜਾਵੇ |