24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ ਇਕ ਭਰਾ ਦੀ ਮੌਤ- ਦੂਜਾ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 27-02-2026
ਡੇਰਾ ਬਾਬਾ ਨਾਨਕ, 26 ਫਰਵਰੀ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰੂਵਾਲ ਵਿਖੇ ਬਰੇਜ਼ਾ ਕਾਰ ਤੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਹੋਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ ਜ਼ਖ਼ਮੀ ਹੋ ਗਿਆ | ਇਸ ਸਬੰਧੀ ਰਛਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਭਗਠਾਣਾ ਬੋਹੜਾਂਵਾਲਾ ਨੇ ਦੱਸਿਆ ਕਿ ਮੇਰਾ ਪਿਤਾ ਮਹਿੰਦਰ ਸਿੰਘ ਪੁੱਤਰ ਸਵਰਗੀ ਜਥੇਦਾਰ ਬੂਟਾ ਸਿੰਘ ਵਾਸੀ ਪਿੰਡ ਭਗਠਾਣਾ ਬੋਹੜਾਵਾਲਾ ਆਪਣੇ ਭਰਾ ਪ੍ਰੀਤਮ ਸਿੰਘ ਨਾਲ ਆਪਣੇ ਮੋਟਰਸਾਈਕਲ 'ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਜਦ ਉਹ ਪਿੰਡ ਹਰੂਵਾਲ ਵਿਖੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਬਰੇਜ਼ਾ ਗੱਡੀ ਨਾਲ ਜ਼ਬਰਦਸਤ ਟੱਕਰ ਹੋਣ 'ਤੇ ਮੇਰੇ ਪਿਤਾ ਮਹਿੰਦਰ ਸਿੰਘ ਤੇ ਮੇਰੇ ਚਾਚਾ ਪ੍ਰੀਤਮ ਸਿੰਘ ਗੰਭੀਰ ਰੂਪ ਜ਼ਖ਼ਮੀ ਹੋ ਗਏ, ਜਿਨਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਜਾ ਕੇ ਮੇਰੇ ਪਿਤਾ ਮਹਿੰਦਰ ਸਿੰਘ (68) ਸਾਲ ਦੀ ਮੌਤ ਹੋ ਗਈ, ਜਦ ਕਿ ਚਾਚਾ ਪ੍ਰੀਤਮ ਸਿੰਘ ਜ਼ੇਰੇ ਇਲਾਜ ਹਨ | ਇਸ ਸਬੰਧੀ ਐੱਸ.ਐੱਚ.ਓ. ਕੋਰੀਡੋਰ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਕਾਰ ਸਵਾਰ ਵਿਅਕਤੀਆਂ ਉੱਪਰ ਬਣਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ ਅਗਲੀ ਖ਼ਬਰ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ 5 ਨੰੂ ਸਰਕਾਰ ਖਿਲਾਫ਼ ਹੜਤਾਲ ਦਾ ਐਲਾਨ
Ad Position 24