24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਹਾਈਕੋਰਟ 'ਚ ਕੇਸ ਲੜਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 27-02-2026

-ਗੁਰਦਾਸਪੁਰ ਐਨਕਾਊਾਟਰ ਮਾਮਲਾ-

ਬਟਾਲਾ, 26 ਫਰਵਰੀ (ਸਤਿੰਦਰ ਸਿੰਘ)-ਪੰਜਾਬ ਪੁਲਿਸ ਵਲੋਂ ਗੁਰਦਾਸਪੁਰ 'ਚ 2 ਨੌਜਵਾਨਾਂ ਦੇ ਕੀਤੇ ਗਏ ਐਨਕਾਊਾਟਰ ਤੋਂ ਬਾਅਦ ਸੂਬੇ 'ਚ ਸਿਆਸੀ ਤੇ ਸਮਾਜਿਕ ਹਲਚਲ ਤੇਜ਼ ਹੋ ਗਈ ਹੈ | ਇਸ ਘਟਨਾ ਦੇ ਪ੍ਰਸੰਗ 'ਚ ਮਿ੍ਤਕ ਰਣਜੀਤ ਸਿੰਘ ਦੇ ਘਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਐਨਕਾਊਾਟਰ 1989 ਤੋਂ 1995 ਦੇ ਦੌਰਾਨ ਹੋਏ ਪੁਲਿਸ ਮੁਕਾਬਲਿਆਂ ਵਰਗਾ ਬਣਾਇਆ ਗਿਆ ਲਗਦਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਰਣਜੀਤ ਸਿੰਘ ਜਾਂ ਕੋਈ ਹੋਰ ਦੋਸ਼ੀ ਸੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਅਦਾਲਤ ਵਿਚ ਟਰਾਇਲ ਚਲਾਇਆ ਜਾਣਾ ਚਾਹੀਦਾ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਤੇ ਕੇਂਦਰ ਸਰਕਾਰ ਇਕ ਸਾਜ਼ਿਸ਼ ਤਹਿਤ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਐਨਕਾਊਾਟਰ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਤੱਕ ਕਈ ਐਨਕਾਊਾਟਰ ਹੋ ਚੁੱਕੇ ਹਨ ਤੇ ਇਨ੍ਹਾਂ ਵਿਚ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਹੈ | ਇਮਾਨ ਸਿੰਘ ਮਾਨ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਇਸ ਮਾਮਲੇ ਨੂੰ ਹਾਈਕੋਰਟ ਵਿਚ ਲੜੇਗੀ ਤੇ ਐਨਕਾਊਾਟਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ | ਇਸ ਮੌਕੇ ਮਾਝੇ ਦੇ ਇੰਚਾਰਜ ਗੁਰਬਿੰਦਰ ਸਿੰਘ ਜੌਲੀ, ਦਲ ਖਾਲਸਾ ਜਥੇਬੰਦੀ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਂਡਾ, ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ ਤੂਫ਼ਾਨ, ਤਰਨਤਾਰਨ ਜ਼ਿਲ੍ਹੇ ਦੇ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ, ਬੀਬੀ ਕੁਲਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਪ੍ਰੀ-ਵੈਡਿੰਗ ਮੌਕੇ ਜੀ ਹਜ਼ੂਰੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕੀਤੀ ਜਾਵੇ ਸਖ਼... ਅਗਲੀ ਖ਼ਬਰ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ
Ad Position 24