ਬਟਾਲਾ, 26 ਫਰਵਰੀ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ 'ਚ ਜੀ.ਐੱਸ. ਬਾਜਵਾ ਸਕੂਲ ਕਾਦੀਆਂ ਦੀ ਹੋਣਹਾਰ ਵਿਦਿਆਰਥਣ ਮੰਨਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਗਦ 1100 ਰੁਪਏ ਦਾ ਵਜ਼ੀਫ਼ਾ ਪ੍ਰਾਪਤ ਕੀਤਾ ਹੈ | ਇਸ ਮਾਣਯੋਗ ਉਪਲੱਬਧੀ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ | ਸਕੂਲ ਡਾਇਰੈਕਟਰ ਡਾ. ਰਾਜੇਸ਼ ਸ਼ਰਮਾ, ਮਨੋਹਰ ਲਾਲ ਸ਼ਰਮਾ (ਨੈਸ਼ਨਲ ਐਵਾਰਡੀ ਪਿ੍ੰਸੀਪਲ), ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਤੇ ਪਿ੍ੰਸੀਪਲ ਅਨੀਤਾ ਨੇ ਮੰਨਤ ਕੌਰ ਤੇ ਉਸ ਦੇ ਪਰਿਵਾਰ ਨੂੰ ਦਿਲੋਂ ਵਧਾਈ ਦਿੰਦਿਆਂ ਉਸ ਦੇ ਚਮਕਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਕੂਲ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਵਲੋਂ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ |