24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹਲਕਾ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ 'ਚ ਰਿਕਾਰਡਤੋੜ ਇਕੱਠ ਹੋਵੇਗਾ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 27-02-2026
ਡੇਰਾ ਬਾਬਾ ਨਾਨਕ, 26 ਫਰਵਰੀ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕਲਾਨੌਰ ਵਿਖੇ 21 ਮਾਰਚ ਨੂੰ ਹੋਣ ਵਾਲੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਪੰਜਾਬ ਬਚਾਓ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਰਿਕਾਰਡਤੋੜ ਇਕੱਠ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਗੁਰਮੇਜ ਸਿੰਘ ਨਿੱਕੋਸਰਾਂ, ਸਤਨਾਮ ਸਿੰਘ ਤੇ ਪ੍ਰੇਮ ਸਿੰਘ ਨਾਮਧਾਰੀ ਨੇ ਕੀਤਾ | ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ 'ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਰੈਲੀ 'ਚ ਰਿਕਾਰੜਤੋੜ ਇਕੱਠ ਹੋਵੇਗਾ, ਜਿਸ ਨਾਲ ਵਿਰੋਧੀਆਂ ਦੇ ਭੁਲੇਖੇ ਦੂਰ ਹੋਣਗੇ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਫਿਰ ਦੁਬਾਰਾ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਖਣਾ ਚਾਹੁੰਦੇ ਹਨ | ਉਨ੍ਹਾਂ ਹਲਕਾ ਡੇਰਾ ਬਾਬਾ ਨਾਨਕ ਦੇ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ 21 ਮਾਰਚ ਨੂੰ ਕਸਬਾ ਕਲਾਨੌਰ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ 'ਚ ਵਹੀਰਾ ਘੱਤ ਕੇ ਪੁੱਜਣ ਤਾਂ ਜੋ 2027 ਦੀਆਂ ਚੋਣਾਂ ਦਾ ਮੁੱਢ ਬੰਨਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਮੁਲਾਜ਼ਮ ਜਥੇਬੰਦੀਆਂ ਵਲੋਂ ਸਰਕਾਰੀ ਜਾਇਦਾਦਾਂ ਵੇਚਣ ਦਾ ਵਿਰੋਧ ਕਰਦੇ ਆਗੂਆਂ ਦੀ ਗਿ੍ਫ਼ਤਾਰੀ ਦੀ ਨਿਖੇਧੀ ਅਗਲੀ ਖ਼ਬਰ ਜੀ.ਆਰ.ਪੀ. ਨੇ ਰੇਲ ਗੱਡੀਆਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਰੋਹ ਦਾ ਕੀਤਾ ਪਰਦਾਫ਼ਾਸ਼
Ad Position 24