24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਮੇਰੀ ਰਸੋਈ ਸਕੀਮ ਸਰਕਾਰ ਦਾ ਬੇਮਿਸਾਲ ਉਪਰਾਲਾ-ਵਿਧਾਇਕ ਰੰਧਾਵਾ

Ad Position 21
No active advertisement
ਅਜੀਤ ਡੈਸਕ 27-02-2026
ਕੋਟਲੀ ਸੂਰਤ ਮੱਲ੍ਹੀ, 26 ਫਰਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੇਰੀ ਰਸੋਈ ਸਕੀਮ ਦੇ ਐਲਾਨ ਦੀ ਸ਼ਲਾਘਾ ਕਰਦਿਆਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਸੁੱਖ ਸਹੂਲਤ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੋਂ ਬਾਅਦ ਮੇਰੀ ਰਸੋਈ ਸਕੀਮ ਸਰਕਾਰ ਦਾ ਇਕ ਬੇਮਿਸ਼ਾਲ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਨੀਲੇ ਕਾਰਡਧਾਰਕਾਂ ਨੂੰ ਹੁਣ ਕਣਕ ਦੇ ਨਾਲ ਨਾਲ ਰਸੋਈ ਦਾ ਜ਼ਰੂਰੀ ਸਾਮਾਨ ਵੀ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਅੱਗੇ ਜਾ ਕੇ ਰਾਜ ਵਾਸੀਆਂ ਨੂੰ ਨਵੀਆਂ-ਨਵੀਆਂ ਸਹੂਲਤਾਂ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਰਾਜ ਅੰਦਰ ਸਿੱਖਿਆ ਤੇ ਸਿਹਤ ਸੇਵਾਵਾਂ 'ਚ ਇਨਕਲਾਬੀ ਬਦਲਾਅ ਆਇਆ ਹੈ ਤੇ ਹੁਣ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਚਿੰਤਤ ਹੋਣ ਦੀ ਲੋੜ ਨਹੀਂ ਹੈ, ਸਰਕਾਰ ਲੋਕਾਂ ਦੇ ਨਾਲ ਹੈ ਤੇ ਲੋਕਾਂ ਦਾ ਇਲਾਜ ਸਰਕਾਰ ਕਰਵਾਏਗੀ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਸਰਪੰਚ ਰਣਜੀਤ ਸਿੰਘ ਭੱਟੀ ਦਰਗਾਬਾਦ, ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਮਲਕੀਤ ਸਿੰਘ ਕਾਲਾ ਡੇਰਾ ਪਠਾਣਾ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਸਰਪੰਚ ਕੰਵਲਜੀਤ ਸਿੰਘ ਫੱਤੂਪੁਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ, ਸਰਪੰਚ ਦਵਿੰਦਰ ਸਿੰਘ ਹੈਪੀ ਮਲਕਪੁਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਸਰਪੰਚ ਦਲਜੀਤ ਸਿੰਘ ਦੇਹੜ, ਮਨਪ੍ਰੀਤ ਸਿੰਘ ਅਠਵਾਲ, ਸਰਪੰਚ ਰਣਜੋਧ ਸਿੰਘ ਅਠਵਾਲ, ਸਰਪੰਚ ਮੇਜਰ ਸਿੰਘ ਢਿਲਵਾਂ, ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਸਰਪੰਚ ਰਣਜੀਤ ਸਿੰਘ ਗਾਜੀਨੰਗਲ, ਗੁਰਮੁੱਖ ਸਿੰਘ ਢੇਸੀਆਂ, ਕੁਲਦੀਪ ਸਿੰਘ ਰੰਧਾਵਾ ਗਵਾਰਾ, ਸਰਪੰਚ ਸੁਖਵਿੰਦਰ ਸਿੰਘ ਕੋਟਲੀ, ਸਰਪੰਚ ਲਖਵਿੰਦਰ ਸਿੰਘ ਵੜੈਚ ਤੇ ਸਰਪੰਚ ਲਾਡੀ ਮਾਹਲ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 19 ਸਾਲਾ ਨੌਜਵਾਨ ਰਣਜੀਤ ਸਿੰਘ ਦਾ ਕਥਿਤ ਝੂਠਾ ਮੁਕਾਬਲਾ ਕਾਨੂੰਨ ਦਾ ਕਤਲ- ਪੀਰ ਮੁਹੰਮਦ, ਭਾਈ ਕੰਵਰ ਚੜਤ ਸਿੰਘ ਅਗਲੀ ਖ਼ਬਰ ਸੁਰਸਿੰਘ ਵਾਲਾ ਦੀ ਟੀਮ ਨੇ ਕੀਤਾ ਕ੍ਰਿਕਟ ਕੱਪ 'ਤੇ ਕਬਜ਼ਾ
Ad Position 24