ਕਲਾਨੌਰ, 26 ਫਰਵਰੀ (ਪੁਰੇਵਾਲ)-ਆਮ ਆਦਮੀ ਪਾਰਟੀ ਵਲੋਂ ਪਾਰਟੀ 'ਚ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਸਿੱਖਿਆ ਵਿੰਗ ਦੇ ਕੋਆਰਡੀਨੇਟਰ ਦੀ ਨਿਯੁਕਤੀ ਲਈ ਨਵਪ੍ਰੀਤ ਸਿੰਘ ਪਵਾਰ ਦਾ ਨਾਂਅ ਸ਼ਾਮਲ ਕੀਤਾ ਹੈ | ਨਵਪ੍ਰੀਤ ਸਿੰਘ ਪਵਾਰ ਇਸ ਤੋਂ ਪਹਿਲਾਂ ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਹਨ | ਆਮ ਆਦਮੀ ਪਾਰਟੀ ਦੇ ਸਿੱਖਿਆ ਵਿੰਗ 'ਚ ਹਲਕਾ ਡੇਰਾ ਬਾਬਾ ਨਾਨਕ ਤੋਂ ਕੋਆਰਡੀਨੇਟਰ ਬਣਨ 'ਤੇ ਨਵਪ੍ਰੀਤ ਸਿੰਘ ਪਵਾਰ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਹਲਕਾ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ, ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੇ ਪੰਜਾਬ ਸਿੱਖਿਆ ਵਿੰਗ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਸਿੱਖਿਆ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕਰ ਕੇ ਆਮ ਆਦਮੀ ਪਾਰਟੀ ਨੇ ਜੋ ਮਾਣ ਸਤਿਕਾਰ ਦਿੰਦਿਆਂ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਸੰਜੀਦਗੀ ਨਾਲ ਨਿਭਾਉਣ ਲਈ ਵਚਨਬੱਧ ਰਹਿਣਗੇ |