24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸਾਲਾਨਾ ਖੇਡਾਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 27-02-2026
ਬਟਾਲਾ, 26 ਫਰਵਰੀ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਖੇਡ ਦਿਵਸ ਕਰਵਾਇਆ ਗਿਆ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਭਾਗ ਲਿਆ ਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਦੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ | ਇਸ ਮੌਕੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਦੀ ਅਗਵਾਈ 'ਚ ਕਾਲਜ ਨਵੀਆਂ ਬੁਲੰਦੀਆਂ ਨੂੰ ਸਰ ਕਰ ਰਿਹਾ ਹੈ | ਕਾਲਜ ਦੇ ਵਿਦਿਆਰਥੀ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਖੇਤਰਾਂ 'ਚ ਵੱਡੀਆਂ ਮੱਲ੍ਹਾਂ ਮਾਰ ਰਹੇ ਹਨ | ਇਸੇ ਤਹਿਤ ਕਰਵਾਏ ਸਾਲਾਨਾ ਖੇਡ ਦਿਵਸ ਦਾ ਉਦਘਾਟਨ ਸ੍ਰੀ ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ ਦੁਆਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਹਮੇਸ਼ਾਂ ਹੀ ਇਲਾਕੇ 'ਚ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ ਤੇ ਕਾਲਜ ਹਰ ਖੇਤਰ 'ਚ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਸਿੱਖਿਆ ਦੇ ਨਾਲ- ਨਾਲ ਖੇਡਾਂ ਵਿਚ ਵੀ ਵਿਦਿਆਰਥੀਆਂ ਨੂੰ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਖੇਡ ਦਿਵਸ 'ਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਤੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਪੁਜੀਸ਼ਨਾਂ ਹਾਸਿਲ ਕਰਦਿਆਂ ਸੋਨਾ, ਚਾਂਦੀ ਤੇ ਕਾਂਸੀ ਦੇ ਤਗਮੇ ਹਾਸਿਲ ਕੀਤੇ | ਇਸ ਮੌਕੇ ਲੜਕਿਆਂ 'ਚੋਂ ਹਰਪ੍ਰੀਤ ਸਿੰਘ ਤੇ ਲੜਕੀਆਂ ਵਿਚੋਂ ਰੁਕਮਨਪ੍ਰੀਤ ਕੌਰ ਨੇ ਬੈਸਟ ਅਥਲੀਟ ਦਾ ਮਾਣ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਤੇ ਮੈਂਬਰਾਂ ਵਲੋਂ ਸਮੂਹ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਮੰਚ ਸੰਚਾਲਨ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਬੀਰ ਸਿੰਘ ਬਰਾੜ ਤੇ ਪ੍ਰੋ. ਨਰਿੰਦਰ ਕੌਰ, ਪ੍ਰੋ. ਵਿਸ਼ਵਜੀਤ ਸਿੰਘ ਅਤੇ ਪ੍ਰੋ. ਸਹਿਬਾਜਦੀਪ ਸਿੰਘ ਵਲੋਂ ਕੀਤਾ ਗਿਆ | ਖੇਡ ਦਿਵਸ ਦੌਰਾਨ ਪ੍ਰੋ. ਨਵਤੇਜ ਕੌਰ ਬੇਦੀ, ਪ੍ਰੋ. ਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ ਇਕਨਾਮਿਕਸ, ਪ੍ਰੋ. ਰਾਜਬੀਰ ਕੌਰ, ਪ੍ਰੋ. ਹਰਸੀਰਤ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਬਚਿਤਰ ਸਿੰਘ, ਪ੍ਰੋ. ਹਰਮੀਤ ਕੌਰ, ਪ੍ਰੋ. ਸ਼ਹਿਬਾਜਦੀਪ ਸਿੰਘ, ਸਰੀਰਕ ਸਿੱਖਿਆ ਦੇ ਪ੍ਰੋ. ਗੁਰਮੁਖ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਕਸ਼ਮੀਰ ਸਿੰਘ, ਗੁਰਪਿੰਦਰ ਸਿੰਘ, ਨਜਿੰਦਰਪਾਲ ਸਿੰਘ, ਗੁਰਭੇਜ ਸਿੰਘ, ਸੂਰਜਪ੍ਰਕਾਸ ਸਿੰਘ ਅਮਰਪ੍ਰੀਤ ਸਿੰਘ ਆਦਿ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦਾ ਡਿਗਰੀ ਵੰਡ ਸਮਾਗਮ ਅਗਲੀ ਖ਼ਬਰ ਡੇਰਾ ਬਾਬਾ ਵਡਭਾਗ ਸਿੰਘ ਜੀ ਮੇਲੇ ਲਈ ਬਸਰਾਵਾਂ ਤੋਂ ਡਾ. ਧਰਮਸੋਤ ਦੀ ਅਗਵਾਈ 'ਚ ਜਥਾ ਰਵਾਨਾ
Ad Position 24