24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 16ਵਾਂ ਮਹਾਨ ਨਗਰ ਕੀਰਤਨ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 27-02-2026
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 16ਵਾਂ ਮਹਾਨ ਨਗਰ ਕੀਰਤਨ 28 ਫ਼ਰਵਰੀ ਨੂੰ ਸਵੇਰੇ 8 ਵਜੇ ਅਰਦਾਸ ਉਪਰੰਤ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤਿਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਵੇਗਾ | ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਪਹਿਲੇ ਦਿਨ ਰਾਤਰੀ ਵਿਸ਼ਰਾਮ ਗੁਰਦੁਆਰਾ ਦੋਦਾ ਤਾਲ ਪਾਤਸ਼ਾਹੀ ਦਸਵੀਂ ਗੁਰੂ ਕੀ ਢਾਬ ਜ਼ਿਲ੍ਹਾ ਫ਼ਰੀਦਕੋਟ ਵਿਖੇ ਹੋਵੇਗਾ | ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਦਾ ਪੰਜਵੇਂ ਦਿਨ 4 ਮਾਰਚ ਨੂੰ ਰਾਤ ਦਾ ਵਿਸ਼ਰਾਮ ਗੁਰਦੁਆਰਾ ਸਾਹਿਬ ਬਾਬਾ ਰਾਜਾ ਰਾਮ ਵਿਖੇ ਹੋਵੇਗਾ, ਛੇਵੇਂ ਦਿਨ 5 ਮਾਰਚ ਨੂੰ ਸਵੇਰੇ 7:30 ਵਜੇ ਇਥੋਂ ਆਰੰਭ ਹੋ ਕੇ ਸ਼ਹਿਰਾਂ ਤੇ ਪਿੰਡਾਂ 'ਚੋਂ ਹੁੰਦੇ ਹੋਏ ਰਾਤ ਦਾ ਵਿਸ਼ਰਾਮ ਗੁਰਦੁਆਰਾ ਪਾਤਸ਼ਾਹੀ ਪਹਿਲੀ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਸੱਤਵੇਂ ਤੇ ਅਖ਼ੀਰਲੇ ਦਿਨ 6 ਮਾਰਚ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਗੇਟ (ਸਰਹੱਦ) ਵਿਖੇ ਪੁੱਜੇਗਾ ਅਤੇ ਅਰਦਾਸ ਉਪਰੰਤ ਸੰਪੂਰਨ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਸਰਕਾਰੀ ਸੀ.ਸੈ. ਸਕੂਲ ਘੁੰਮਣ ਕਲਾਂ ਦੀ ਵਿਦਿਆਰਥਣ ਦੀ ਰਾਸ਼ਟਰ ਪੱਧਰੀ ਸਾਇੰਸ ਪ੍ਰਦਰਸ਼ਨੀ ਲਈ ਚੋਣ
Ad Position 24