24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਚਾਈਲਡ ਪ੍ਰੋਟੈਕਸ਼ਨ ਵਿਭਾਗ ਤੇ ਲੇਬਰ ਵਿਭਾਗ ਦਾ ਬਾਲ ਮਜ਼ਦੂਰੀ ਖ਼ਿਲਾਫ਼ ਐਕਸ਼ਨ

Ad Position 21
No active advertisement
ਅਜੀਤ ਡੈਸਕ 27-02-2026
ਗੁਰਦਾਸਪੁਰ, 26 ਫਰਵਰੀ (ਪੰਕਜ ਸ਼ਰਮਾ)-ਗੁਰਦਾਸਪੁਰ ਵਿਖੇ ਲੁਧਿਆਣਾ ਦਾ ਇਕ ਠੇਕੇਦਾਰ ਪ੍ਰਵਾਸੀ ਬੱਚਿਆਂ ਕੋਲੋਂ ਕੰਮ ਕਰਵਾ ਰਿਹਾ ਸੀ | ਚਾਈਲਡ ਪ੍ਰੋਟੈਕਸ਼ਨ ਵਿਭਾਗ ਤੇ ਲੇਬਰ ਵਿਭਾਗ ਦੇ ਧਿਆਨ 'ਚ ਇਹ ਸਾਰਾ ਮਾਮਲਾ ਆਇਆ | ਜਿਸ ਤੋਂ ਬਾਅਦ ਨਵਦੀਪ ਸਿੰਘ (ਲੇਬਰ ਇੰਸਪੈਕਟਰ) ਤੇ ਅਨਿਲ ਜੋਸ਼ੀ (ਚਾਈਲਡ ਪ੍ਰੋਟੈਕਸ਼ਨ ਇੰਸਪੈਕਟਰ) ਵਲੋਂ ਸਖ਼ਤ ਕਾਰਵਾਈ ਕਰਦੇ ਹੋਏ ਬੱਚੇ ਨੂੰ ਆਪਣੀ ਹਿਰਾਸਤ 'ਚ ਲਿਆ ਗਿਆ ਤੇ ਠੇਕੇਦਾਰਾਂ ਨੰੂ ਮੌਕੇ 'ਤੇ ਹੀ ਫੋਨ ਲਗਾਇਆ ਗਿਆ | ਠੇਕੇਦਾਰ ਨੇ ਇਹ ਮੰਨਿਆ ਕਿ ਬੱਚੇ ਉਸ ਦੇ ਅੰਡਰ ਕੰਮ ਕਰ ਰਹੇ ਹਨ | ਮੌਕੇ 'ਤੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਠੇਕੇਦਾਰ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਛੋਟੇ ਬੱਚਿਆਂ ਕੋਲੋਂ ਕੰਮ ਕਰਵਾਉਣਾ ਕਾਨੂੰਨੀ ਅਪਰਾਧ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪੜ੍ਹਨ ਲਿਖਣ ਦੀ ਉਮਰ ਹੁੰਦੀ ਹੈ | ਪਰ ਕੁਝ ਲੋਕ ਘੱਟ ਤਨਖ਼ਾਹ ਦੇ ਕੇ ਬੱਚਿਆਂ ਕੋਲੋਂ ਜ਼ਿਆਦਾ ਕੰਮ ਲੈਣ ਦੇ ਲਾਲਚ ਕੰਮ 'ਤੇ ਰੱਖ ਲੈਂਦੇ ਹਨ ਤੇ ਉਨ੍ਹਾਂ ਨੂੰ ਕੰਮ ਕਰਨ ਲਈ ਮਜਬੂਰ ਕਰਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਫ਼ੀਲਡ 'ਚ ਰੇਡ ਕਰਦੇ ਰਹਿੰਦੇ ਹਾਂ ਤੇ ਜਿਹੜਾ ਬੱਚਿਆਂ ਕੋਲੋਂ ਮਜ਼ਦੂਰੀ ਕਰਵਾਉਂਦਾ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਨੇ ਬੱਚਿਆਂ ਦੀ ਭੀਖ ਮੰਗਣ ਦੀ ਪ੍ਰਵਿਰਤੀ 'ਤੇ ਪੂਰੀ ਤਰ੍ਹਾਂ ਨਾਲ ਕੰਟਰੋਲ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਮੰਗਿਆ ਤੇ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਚਾਈਲਡ ਪ੍ਰੋਟੈਕਸ਼ਨ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨੈਤਿਕ ਸਿੱਖਿਆ ਮੁਕਾਬਲਿਆਂ 'ਚ ਐਸ.ਐਸ.ਐਮ. ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡਾਂ 'ਚ ਸਮਾਗਮ ਸ਼ੁਰੂ
Ad Position 24