24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨੈਤਿਕ ਸਿੱਖਿਆ ਮੁਕਾਬਲਿਆਂ 'ਚ ਐਸ.ਐਸ.ਐਮ. ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-02-2026
ਦੀਨਾਨਗਰ, 26 ਫਰਵਰੀ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵਲੋਂ ਐਸ.ਐਸ.ਐਮ.ਕਾਲਜ ਦੀਨਾਨਗਰ ਵਿਖੇ ਪਿੰ੍ਰਸੀਪਲ ਡਾ: ਆਰ.ਕੇ ਤੁਲੀ ਦੀ ਅਗਵਾਈ ਹੇਠ ਕਾਲਜ ਦੇ ਸਮਾਜ ਸ਼ਾਸ਼ਤਰ ਵਿਭਾਗ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ ਗਈ | ਜਿਸ 'ਚ ਕਾਲਜ ਦੇ 120 ਵਿਦਿਆਰਥੀਆਂ ਨੇ ਭਾਗ ਲਿਆ | ਪ੍ਰੋ: ਰਮਨਜੀਤ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੰਤਵ ਨੌਜਵਾਨਾਂ 'ਚ ਨੈਤਿਕ ਕੀਮਤਾਂ, ਧਾਰਮਿਕ, ਇਤਿਹਾਸਕ ਤੇ ਮਨੁੱਖੀ ਕੀਮਤਾਂ ਨੂੰ ਹੁਲਾਰਾ ਦੇਣਾ ਹੈ | ਪ੍ਰੀਖਿਆ 'ਚ ਮਨਪ੍ਰੀਤ ਕੌਰ ਨੇ ਪਹਿਲਾ, ਸਾਕਸ਼ੀ ਨੇ ਦੂਜਾ ਤੇ ਵਿਕਰਮਜੀਤ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਦੇ ਇਲਾਵਾ ਮੋਨਿਕਾ, ਪ੍ਰਭਜੋਤ ਕੌਰ, ਰਾਜਵਿੰਦਰ ਕੌਰ ਤੇ ਸਾਨੀਆ ਸੈਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਹਾਸਲ ਕੀਤੇ | ਪਿੰ੍ਰਸੀਪਲ ਡਾ: ਆਰ.ਕੇ ਤੁਲੀ ਨੇ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪ੍ਰੋ: ਮਨਜੀਤ, ਪ੍ਰੋ: ਮੀਨਾ ਕੁਮਾਰੀ ਅਤੇ ਪ੍ਰੋ: ਰਿੰਪੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੰਜਾ ਵਿਖੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ 'ਹੈਂਡਮੇਡ ਮਟੀਰੀਅਲ' ਵਰਕਸ਼ਾਪ ਲਗਾਈ ਅਗਲੀ ਖ਼ਬਰ ਚਾਈਲਡ ਪ੍ਰੋਟੈਕਸ਼ਨ ਵਿਭਾਗ ਤੇ ਲੇਬਰ ਵਿਭਾਗ ਦਾ ਬਾਲ ਮਜ਼ਦੂਰੀ ਖ਼ਿਲਾਫ਼ ਐਕਸ਼ਨ
Ad Position 24