24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਗਿੱਲ ਦਾ ਘੁਮਾਣ ਪਹੁੰਚਣ 'ਤੇ ਸਾਬੀ ਵਿਰਕ ਤੇ ਸਾਥੀਆਂ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 27-02-2026
ਘੁਮਾਣ, 26 ਫਰਵਰੀ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਕਲਪੁਰ ਦੇ ਜੰਮਪਲ, ਉੱਘੇ ਸਮਾਜ ਸੇਵੀ ਤੇ ਕੈਨੇਡਾ 'ਚ ਵੱਡੇ ਕਾਰੋਬਾਰੀ ਗੁਰਪ੍ਰੀਤ ਸਿੰਘ ਸਾਬੀ ਵਿਰਕ ਕੈਨੇਡਾ ਵਲੋਂ ਆਪਣੇ ਪੰਜਾਬ ਦੇ ਨਾਲ-ਨਾਲ ਕੈਨੇਡਾ ਦੀ ਧਰਤੀ 'ਤੇ ਵੱਡੇ ਸਿਆਸਤਦਾਨਾਂ ਨਾਲ ਚੰਗਾ ਮੇਲ-ਮਿਲਾਪ ਰੱਖਿਆ ਹੈ, ਜਿਸ ਕਰਕੇ ਕੈਨੇਡਾ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੀਤ ਸਿੰਘ ਗਿੱਲ ਉਚੇਚੇ ਤੌਰ 'ਤੇ ਗੁਰਪ੍ਰੀਤ ਸਿੰਘ ਵਿਰਕ ਦੇ ਸਹੁਰਾ ਪਰਿਵਾਰ ਘੁਮਾਣ ਵਿਖੇ ਪੁੱਜੇ, ਜਿੱਥੇ ਉਨ੍ਹਾਂ ਦਾ ਸ: ਵਿਰਕ ਅਤੇ ਉਨ੍ਹਾਂ ਦੇ ਸਾਥੀਆਂ ਤੇ ਰਿਸ਼ਤੇਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਵੀ ਮੈਂਬਰ ਪਾਰਲੀਮੈਂਟ ਗਿੱਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਨੂੰ ਕਿਹਾ | ਇਸ ਮੌਕੇ ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਸਾਡੇ ਪੰਜਾਬੀਆਂ ਨੇ ਜਿਥੇ ਕੈਨੇਡਾ ਵਿਚ ਵੱਡੇ ਕਾਰੋਬਾਰ ਸਥਾਪਤ ਕੀਤੇ ਹਨ, ਉੱਥੇ ਸਿਆਸਤ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ | ਇਸ ਮੌਕੇ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਉੱਘੇ ਕਾਰੋਬਾਰੀ ਗੁਰਪ੍ਰੀਤ ਸਿੰਘ ਵਿਰਕ ਕੈਨੇਡਾ ਦੀ ਧਰਤੀ ਤੇ ਵੱਡਾ ਕਾਰੋਬਾਰ ਸਥਾਪਤ ਕੀਤਾ ਹੈ, ਜਿੱਥੇ ਕਿ ਆਪਣੇ ਪੰਜਾਬੀ ਨੌਜਵਾਨ ਲੜਕੇ-ਲੜਕੀਆਂ ਨੂੰ ਵੱਡਾ ਰੁਜ਼ਗਾਰ ਦੇ ਕੇ ਪੰਜਾਬ ਅਤੇ ਪੰਜਾਬੀਅਤ ਲਈ ਵੱਡਾ ਕੰਮ ਕਰ ਰਹੇ ਹਨ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਕੈਨੇਡਾ ਵਿਚ ਪੰਜਾਬੀਆਂ ਨੇ ਸਿਆਸਤ ਦੇ ਖੇਤਰ ਵਿਚ ਵੱਡਾ ਨਾਂਅ ਚਮਕਾਇਆ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਸਾਬੀ, ਅੰਮਿ੍ਤਪਾਲ ਸਿੰਘ ਭਿੰਡਰ ਅਤੇ ਹੋਰ ਸਾਥੀਆਂ ਵਲੋਂ ਐਮ.ਪੀ. ਗਿੱਲ ਦਾ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਜੀਤ ਸਿੰਘ ਜੰਬਾ ਘੁਮਾਣ, ਸੁਭਪ੍ਰੀਤ ਸਿੰਘ ਕਾਹਲੋਂ, ਸੁਖਵਿੰਦਰ ਸਿੰਘ ਵਿਰਕ, ਸੋਨੂੰ ਬਾਜਵਾ, ਮਨਜਿੰਦਰ ਸਿੰਘ ਮੰਨਾ ਘੁਮਾਣ, ਟੋਨੀ ਜੰਬਾ ਘੁਮਾਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੋਲੇ ਮਹੱਲੇ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੀਤੇ ਜਾਣਗੇ ਸਖਤ ਪ੍ਰਬੰਧ- ਐਸ.ਐਚ.ਓ. ਰਜਵੰਤ ਕੌਰ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੰਜਾ ਵਿਖੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ 'ਹੈਂਡਮੇਡ ਮਟੀਰੀਅਲ' ਵਰਕਸ਼ਾਪ ਲਗਾਈ
Ad Position 24