24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੋਲੇ ਮਹੱਲੇ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੀਤੇ ਜਾਣਗੇ ਸਖਤ ਪ੍ਰਬੰਧ- ਐਸ.ਐਚ.ਓ. ਰਜਵੰਤ ਕੌਰ

Ad Position 21
No active advertisement
ਅਜੀਤ ਡੈਸਕ 27-02-2026
ਨੌਸ਼ਹਿਰਾ ਮੱਝਾ ਸਿੰਘ, 26 ਫਰਵਰੀ (ਰਵੀ ਭਗਤ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ-ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਸ਼ਾਂਤਪੂਰਵਕ ਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਥਾਣਾ ਮੁਖੀ ਸੇਖਵਾਂ ਰਜਵੰਤ ਕੌਰ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੁੱਲੜਬਾਜਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਟਰੈਕਟਰਾਂ ਤੇ ਹੋਰ ਭਾਰੀ ਵਾਹਨਾਂ 'ਤੇ ਸਪੀਕਰਾਂ ਸਹਿਤ ਸਵਾਰ ਹੋ ਕੇ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਤੇ ਸੰਗ ਰੂਪੀ ਸੰਗਤਾਂ ਦੇ ਨਤਮਸਤਕ ਹੋਣ ਵਾਲੇ ਸਥਾਨਾਂ 'ਤੇ ਵਿਘਨ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨਾਂ ਕਿਹਾ ਕਿ ਸਾਇਲੈਂਸਰ ਰਹਿਤ ਤੇ ਉੱਚੀ ਆਵਾਜ਼ 'ਚ ਮੋਟਰਸਾਈਕਲ ਚਲਾਉਣ ਵਾਲਿਆਂ 'ਤੇ ਪੈਣੀ ਨਜ਼ਰ ਰੱਖੀ ਜਾਵੇਗੀ ਤੇ ਅਜਿਹੇ ਵਾਹਨ ਬੰਦ ਕਰਕੇ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ, ਸਤਿੰਦਰ ਸਿੰਘ, ਏ.ਐਸ.ਆਈ. ਨਿਰਮਲ ਸਿੰਘ, ਘਣਸ਼ਾਮ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਅਗਲੀ ਖ਼ਬਰ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਗਿੱਲ ਦਾ ਘੁਮਾਣ ਪਹੁੰਚਣ 'ਤੇ ਸਾਬੀ ਵਿਰਕ ਤੇ ਸਾਥੀਆਂ ਵਲੋਂ ਸਵਾਗਤ
Ad Position 24