24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦਾ ਨਿੱਘਾ ਸਵਾਗਤ ਕਰਾਂਗੇ- ਮਨਦੀਪ ਸਿੰਘ ਰੰਗੜ ਨੰਗਲ

Ad Position 21
No active advertisement
ਅਜੀਤ ਡੈਸਕ 27-02-2026
ਹਰਚੋਵਾਲ, 26 ਫਰਵਰੀ (ਭਾਮ, ਢਿੱਲੋਂ)-ਹੁਸ਼ਿਆਰਪੁਰ ਦੇ ਇਤਿਹਾਸਕ ਨਗਰ ਖਡਿਆਲਾ ਸੈਣੀਆਂ ਤੋਂ ਜਥੇਦਾਰ ਬਾਬਾ ਰਣਧੀਰ ਸਿੰਘ ਦੀ ਅਗਵਾਈ ਹੇਠ ਲੱਖਾਂ ਸੰਗਤਾਂ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਜਾਂਦੀਆਂ ਹਨ, ਉਨ੍ਹਾਂ ਸੰਗਤਾਂ ਦਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਭੇਟ ਪੱਤਣ 'ਤੇ 2 ਮਾਰਚ ਨੂੰ ਪਹੁੰਚਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕਾਂਗਰਸੀ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਹਰਚੋਵਾਲ ਵਿਖੇ ਆਪਣੇ ਸਾਥੀਆਂ ਸਮੇਤ ਕੀਤਾ | ਮਨਦੀਪ ਸਿੰਘ ਰੰਗੜ ਨੰਗਲ ਨੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ | ਇਸ ਮੌਕੇ ਗੁਰਿੰਦਰ ਸਿੰਘ ਲਾਡੀ ਵਪਾਰੀ ਹਰਚੋਵਾਲ, ਲਖਵਿੰਦਰ ਸਿੰਘ ਢੰਡੇ ਬਲਾਕ ਪ੍ਰਧਾਨ, ਬਾਬਾ ਗੁਰਦੇਵ ਸਿੰਘ ਰਜੋਆ, ਸੰਤੋਖ਼ ਸਿੰਘ ਭਾਮੜੀ, ਲਖਬੀਰ ਸਿੰਘ ਰਾਜੂ ਮਾੜੀ ਪੰਨਵਾਂ, ਕਾਲੂ ਫ਼ੌਜੀ ਹਰਚੋਵਾਲ, ਰਣਧੀਰ ਸਿੰਘ ਹਰਚੋਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਬਾਠ ਝੰਗੀ ਵਲੋਂ 'ਆਪ' ਸਰਕਾਰ ਦੀਆਂ ਲੋਕ ਪੱਖੀ ਸਕੀਮਾਂ 'ਤੇ ਚਰਚਾ ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
Ad Position 24