24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਚੇਅਰਮੈਨ ਬਾਠ ਝੰਗੀ ਵਲੋਂ 'ਆਪ' ਸਰਕਾਰ ਦੀਆਂ ਲੋਕ ਪੱਖੀ ਸਕੀਮਾਂ 'ਤੇ ਚਰਚਾ

Ad Position 21
No active advertisement
ਅਜੀਤ ਡੈਸਕ 27-02-2026
ਕਲਾਨੌਰ, 26 ਫਰਵਰੀ (ਪੁਰੇਵਾਲ)-ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਅਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਵਲੋਂ ਸੰਧੂ ਧਰਮ ਕੰਡੇ ਵਿਖੇ 'ਆਪ' ਵਰਕਰਾਂ ਦੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ 'ਤੇ ਚਰਚਾ ਕੀਤੀ ਗਈ ਤੇ ਵਰਕਰਾਂ ਨੂੰ ਸਰਕਾਰ ਦੀਆਂ ਨਵੀਆਂ ਸ਼ੁਰੂ ਹੋ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ | ਚੇਅ. ਬਾਠ ਝੰਗੀ ਨੇ ਕਿਹਾ ਕਿ ਸੂਬੇ ਦੀ ਸੱਤਾ 'ਤੇ ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੇਵਾ ਦਾ ਕੰਮ ਸ਼ੁਰੂ ਕੀਤਾ ਹੈ, ਉਸ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਉਨ੍ਹਾਂ ਦੀ ਟੀਮ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ, ਜਿਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ ਤੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਤੋਂ ਸੰਤੁਸ਼ਟ ਹੀ ਨਹੀਂ ਹਨ, ਜਦਕਿ ਲੋਕਾਂ ਦੀ 'ਆਪ' ਸਰਕਾਰ 'ਤੇ ਭਰੋਸੇਯੋਗਤਾ ਹੋਰ ਮਜ਼ਬੂਤ ਹੋਈ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ ਹੋਰਨਾਂ ਸਕੀਮਾਂ ਸਮੇਤ 'ਆਪ' ਸਰਕਾਰ ਵਲੋਂ ਹੁਣ ਮੇਰੀ ਰਸੋਈ ਸਕੀਮ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ | ਚੇਅ. ਬਾਠ ਝੰਗੀ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਸਬੰਧੀ ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕਰਨ | ਇਸ ਮੌਕੇ ਪ੍ਰਧਾਨ ਹਰਦੇਵ ਸਿੰਘ ਹਰੂਵਾਲ, ਪ੍ਰਧਾਨ ਸਤਨਾਮ ਸਿੰਘ ਬਾਜਵਾ, ਗੁਰਵਿੰਦਰ ਸਿੰਘ ਨਬੀਨਗਰ, ਗੁਰਪ੍ਰੀਤ ਸਿੰਘ ਨਬੀਨਗਰ, ਮਨਜੀਤ ਸਿੰਘ ਜਾਜਨਵਾਲੀਆ, ਰਿੰਕੂ ਬਾਜਵਾ, ਕਾਲਾ ਸੰਧੂ, ਗੁਰਮੀਤ ਸਿੰਘ ਰੂੜਾ, ਜਗਮੋਹਨ ਸਿੰਘ ਸੋਹਲ, ਦਿਲਰਾਜ ਸਿੰਘ ਅਲਾਵਲਪੁਰ, ਜਤਿੰਦਰ ਤਲਵਾਰ, ਸੁਰਜੀਤ ਸਿੰਘ, ਸਾਬਾ ਬਾਠ, ਸਰਪੰਚ ਗੁਰਵਿੰਦਰ ਸਿੰਘ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੂਲਿਆਂਵਾਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਦਾ ਨਿੱਘਾ ਸਵਾਗਤ ਕਰਾਂਗੇ- ਮਨਦੀਪ ਸਿੰਘ ਰੰਗੜ ਨੰਗਲ
Ad Position 24