ਘੁਮਾਣ, 26 ਫਰਵਰੀ (ਬੰਮਰਾਹ)-ਮੇਰੀ ਰਸੋਈ ਸਕੀਮ ਦਾ ਐਲਾਨ ਸ਼ਲਾਘਾਯੋਗ ਕਾਰਜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਆਗੂ, ਸਾਬਕਾ ਅਬਜ਼ਰਵਰ ਡਾ. ਕਮਲਜੀਤ ਸਿੰਘ ਕੇ.ਜੇ. ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕੈਬਨਿਟ ਵਲੋਂ ਮੇਰੀ ਰਸੋਈ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਬਹੁਤ ਹੀ ਵਧੀਆ ਸਵਾਗਤਯੋਗ ਕਦਮ ਹੈ | ਇਸ ਸਕੀਮ ਦੇ ਤਹਿਤ ਪੰਜਾਬ ਦੇ 42 ਲੱਖ ਨੀਲੇ ਕਾਰਡਾਂ ਵਾਲੇ ਗਰੀਬ ਪਰਿਵਾਰਾਂ ਨੂੰ ਫਾਇਦਾ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਫਾਇਦਾ ਖਾਸ ਕਰਕੇ ਉਨ੍ਹਾਂ ਗਰੀਬ ਪਰਿਵਾਰਾਂ ਦੇ ਕੁਪੋਸਨ ਨਾਲ ਜੂਝ ਰਹੇ ਬੱਚਿਆਂ ਨੂੰ ਮਿਲੇਗਾ ਤੇ ਉਨ੍ਹਾਂ ਦੀ ਸਿਹਤ ਲਈ ਲਾਹੇਵੰਦ ਸਾਬਿਤ ਹੋਵੇਗਾ | ਪੰਜਾਬ ਦੇ 90 ਫੀਸਦੀ ਘਰਾਂ ਦਾ ਬਿਜਲੀ ਦਾ ਬਿੱਲ ਨਹੀਂ ਆਉਂਦਾ ਹੈ | ਇਹ ਵੀ ਇਕ ਬਹੁਤ ਵੱਡੀ ਸਹੂਲਤ ਹੈ, ਇਸ ਨਾਲ ਉਨ੍ਹਾਂ ਪਰਿਵਾਰਾਂ ਦੇ ਹਜ਼ਾਰਾਂ ਰੁਪਏ ਬਚਦੇ ਹਨ | 10 ਲੱਖ ਦਾ ਮੁੱਖ ਮੰਤਰੀ ਸਿਹਤ ਕਾਰਡ ਆਉਣ ਨਾਲ ਵੀ ਸਾਰੇ ਪਰਿਵਾਰਾਂ ਨੂੰ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਆਪਣੇ ਪਰਿਵਾਰ ਦਾ ਇਲਾਜ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫਤ ਹੋਵੇਗਾ ਤੇ ਇਥੇ ਵੀ ਵੱਡੀ ਬੱਚਤ ਹੋਵੇਗੀ |