ਕਲਾਨੌਰ, 26 ਫਰਵਰੀ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸਥਾਨਕ ਦਫ਼ਤਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 21 ਮਾਰਚ ਨੂੰ ਕਲਾਨੌਰ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਪੰਜਾਬ ਬਚਾਓ ਵਿਸ਼ਾਲ ਰੈਲੀ ਇਤਿਹਾਸਕ ਹੋਵੇਗੀ | ਜਥੇ. ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸੱਤਾਧਾਰੀ ਧਿਰ ਤੇ ਪੰਜਾਬ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾਵਾਰ ਰੈਲੀਆਂ ਕਰਕੇ ਆਗਾਮੀ ਬਣਨ ਵਾਲੀ ਆਪਣੀ ਸਰਕਾਰ 'ਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਅੰਤਰਰਾਸ਼ਟਰੀ ਖਿਡਾਰੀ ਸਰਬਜੀਤ ਸਿੰਘ ਕਾਹਲੋਂ, ਪੀ.ਏ. ਤੇਜਬੀਰ ਸਿੰਘ ਦਿਓਲ, ਅੰਮਿ੍ਤਪਾਲ ਸਿੰਘ ਭਿੰਡਰ, ਸਿਟੀ ਪ੍ਰਧਾਨ ਰਣਜੀਤ ਸਿੰਘ ਕਲਾਨੌਰ, ਬਲਜੀਤ ਸਿੰਘ ਸਿੱਧੂ, ਡਾ. ਅਮਰਬੀਰ ਸਿੰਘ ਮੁਲਤਾਨੀ, ਇੰ. ਸੁਰਿੰਦਰ ਸਿੰਘ ਕਾਹਲੋਂ, ਜਰਨੈਲ ਸਿੰਘ ਕਲਾਨੌਰ, ਅਸ਼ੋਕ ਮਾਹਲਾ, ਬਲਜਿੰਦਰ ਸਿੰਘ ਬਾਜਵਾ, ਪਿ੍ੰ. ਸੁਰਿੰਦਰ ਵਰਧਨ, ਗੁਰਦੇਵ ਸਿੰਘ ਰਜਾਦਾ, ਜਗਦੀਪ ਸਿੰਘ ਕਾਹਲੋਂ, ਬੂਟਾ ਸਿੰਘ ਅਠਵਾਲ ਸਾ. ਚੇਅਰਮੈਨ, ਦਲਜੀਤ ਸਿੰਘ ਸੱਭਰਵਾਲ, ਸੰਤ ਜਸਪਾਲ ਸਿੰਘ ਨਾਮਧਾਰੀ, ਕੁਲਵੰਤ ਸਿੰਘ ਭਿੰਡਰ, ਸੁੱਚਾ ਸਿੰਘ ਰਜਾਦਾ, ਜਥੇ. ਟਹਿਲ ਸਿੰਘ, ਪਵਨਦੀਪ ਸਿੰਘ, ਅਵਤਾਰ ਸਿੰਘ ਦਿਓਲ, ਦਲੀਪ ਸਿੰਘ ਬਿੱਟਾ, ਪ੍ਰਧਾਨ ਪ੍ਰਭਜੀਤ ਸਿੰਘ, ਪਲਵਿੰਦਰ ਸਿੰਘ ਰਸੂਲਪੁਰ, ਤਰਲੋਕ ਸਿੰਘ, ਲਖਵਿੰਦਰ ਸਿੰਘ, ਹਰਭਜਨ ਸਿੰਘ ਆਕੀਮਾਛੀ, ਗੁਰਜਿੰਦਰ ਸਿੰਘ ਅਠਵਾਲ, ਸੁਰਜੀਤ ਸਿੰਘ ਭੱੁਲਰ, ਸਰਕਲ ਜਥੇ. ਸੁਖਵਿੰਦਰ ਸਿੰਘ ਆਦਿ ਹਾਜ਼ਰ ਰਹੇ |