24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਤੋਂ ਮੁਫ਼ਤ ਸਲਾਹ ਵੀ ਮਿਲ ਰਹੀ-ਅਨੁਜ ਸ਼ਰਮਾ

Ad Position 21
No active advertisement
ਅਜੀਤ ਡੈਸਕ 27-02-2026
ਪਠਾਨਕੋਟ, 26 ਫਰਵਰੀ (ਸੰਧੂ)-ਸੀ.ਐਸ.ਸੀ. ਸੁਸਾਇਟੀ ਦੇ ਪੰਜਾਬ ਪ੍ਰਧਾਨ ਅਨੁਜ ਸ਼ਰਮਾ, ਨਿਫਾ ਦੇ ਪੰਜਾਬ ਪ੍ਰਧਾਨ ਸਤਪ੍ਰੀਤ ਸਿੰਘ ਤੇ ਖੇਤੀਬਾੜੀ ਮਾਹਿਰ ਮਨਜਿੰਦਰ ਸਿੰਘ ਨੇ ਗੰਨਾ ਕਮਿਸ਼ਨਰ ਡਾ: ਅਮਰੀਕ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਵਿਚ ਗੰਨੇ ਦੀ ਪੈਦਾਵਾਰ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ | ਪੰਜਾਬ ਗੰਨਾ ਕਮਿਸ਼ਨਰ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਸਾਲ 1.5 ਲੱਖ ਹੈਕਟੇਅਰ ਜ਼ਮੀਨ 'ਤੇ ਗੰਨੇ ਦੀ ਬਿਜਾਈ ਦਾ ਟੀਚਾ ਰੱਖਿਆ ਗਿਆ ਹੈ | ਜਿਸ ਲਈ ਕਿਸਾਨਾਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਪੰਜਾਬ ਗੰਨਾ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੰਨੇ 'ਤੇ ਦਿੱਤੀ ਜਾ ਰਹੀ ਸਬਸਿਡੀ ਸ਼ਾਨਦਾਰ ਹੈ | ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ | ਇਸ ਵੇਲੇ ਪੰਜਾਬ ਵਿਚ 32 ਮਸ਼ੀਨਾਂ ਗੰਨੇ ਦੀ ਕੱਟਾਈ ਕਰ ਰਹੀਆਂ ਹਨ | ਸੀ.ਐਸ.ਸੀ. ਸੁਸਾਇਟੀ ਦੇ ਪੰਜਾਬ ਪ੍ਰਧਾਨ ਅਨੁਜ ਸ਼ਰਮਾ ਨੇ ਦੱਸਿਆ ਕਿ ਪੰਜਾਬ ਵਿਚ ਕੰਮ ਕਰ ਰਹੇ ਲਗਪਗ 15,000 ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਤੋਂ ਮੁਫ਼ਤ ਸਲਾਹ ਵੀ ਮਿਲ ਰਹੀ ਹੈ | ਖੇਤੀਬਾੜੀ ਮਾਹਿਰ ਮਨਜਿੰਦਰ ਸਿੰਘ ਨੇ ਗੰਨਾ ਕਮਿਸ਼ਨਰ ਪੰਜਾਬ ਡਾ: ਅਮਰੀਕ ਸਿੰਘ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਦੀ ਆਮਦਨ ਵਧਾਉਣ ਤੇ ਗੰਨੇ ਦੀ ਫ਼ਸਲ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਰੀਆ ਕਾਲਜ ਦੀ ਟੀਮ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ 'ਚ ਰਹੀ ਜੇਤੂ ਅਗਲੀ ਖ਼ਬਰ ਵਿਭੂਤੀ ਸ਼ਰਮਾ ਨੇ ਵਾਰਡ ਨੰਬਰ-12 'ਚ ਸੜਕ ਦਾ ਕੰਮ ਸ਼ੁਰੂ ਕਰਵਾਇਆ
Ad Position 24