ਪਠਾਨਕੋਟ, 26 ਫਰਵਰੀ (ਸੰਧੂ)-ਆਰੀਆ ਮਹਿਲਾ ਮਹਾਂਵਿਦਿਆਲਾ ਪਠਾਨਕੋਟ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਜੂਨੂਨ-ਏ-ਪੰਜਾਬ ਵਲੋਂ ਉੱਚ ਸਿੱਖਿਆ ਵਿਭਾਗ ਪੰਜਾਬ ਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲਾ ਕਰਵਾਇਆ | ਜਿਸ ਵਿਚ ਕਾਲਜ ਨੇ ਗਿੱਧਾ, ਪੋਸਟਰ ਮੇਕਿੰਗ, ਸਵੈ-ਰਚਿਤ ਕਵਿਤਾ, ਲਘੂ ਫ਼ਿਲਮ ਮੇਕਿੰਗ, ਡਿਬੇਟ, ਕਾਰਟੂਨਿੰਗ ਮੁਕਾਬਲਿਆਂ ਵਿਚ ਹਿੱਸਾ ਲਿਆ ਤੇ ਗਿੱਧਾ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਟਰਾਫ਼ੀ ਦੇ ਨਾਲ 30 ਹਜ਼ਾਰ ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਕਿਹਾ ਕਿ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਭਰ ਦੇ ਕਾਲਜਾਂ ਨੇ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲਿਆ | ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਇਹ ਪ੍ਰਾਪਤੀ ਹਾਸਲ ਕੀਤੀ | ਇਸ ਲਈ ਜੇਤੂ ਰਹੀ ਟੀਮ ਤੇ ਇਸ ਦੇ ਇੰਚਾਰਜ ਡਾ: ਪੱਲਵੀ ਮਹਾਜਨ ਤੇ ਪ੍ਰੋ: ਪੂਜਾ ਮਹਾਜਨ ਨੇ ਵਧਾਈ ਦਿੱਤੀ | ਇਸ ਮੌਕੇ ਡਾ: ਨਰਿੰਦਰ ਕੌਰ ਤੇ ਡਾ: ਰੁਪਿੰਦਰਜੀਤ ਕੌਰ ਗਿੱਲ ਮੌਜੂਦ ਸਨ |