24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੈਣੀ ਸਮਾਜ ਸੰਮੇਲਨ ਦਾ ਮੁੱਖ ਉਦੇਸ਼ ਸੈਣੀ ਭਾਈਚਾਰੇ ਨੂੰ ਮਜ਼ਬੂਤ ਕਰਨਾ-ਜਗਦੀਸ਼ ਰਾਜ ਸੈਣੀ

Ad Position 21
No active advertisement
ਅਜੀਤ ਡੈਸਕ 27-02-2026
ਤਾਰਾਗੜ੍ਹ, 26 ਫਰਵਰੀ (ਸੋਹਨ ਲਾਲ)-1 ਮਾਰਚ ਨੂੰ ਦੀਨਾਨਗਰ ਵਿਚ ਹੋਣ ਵਾਲੇ ਰਾਜ ਪੱਧਰੀ ਸੈਣੀ ਸਮਾਜ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਸੈਣੀ ਸਮਾਜ ਸਭਾ ਦੀ ਮੀਟਿੰਗ ਪਿੰਡ ਪੁਰਾਣਾ ਤਾਰਾਗੜ੍ਹ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸੈਣੀ ਸਮਾਜ ਸਭਾ ਦੇ ਪ੍ਰਧਾਨ ਸੇਵਾ ਮੁਕਤ ਈ.ਟੀ.ਓ. ਜਗਦੀਸ਼ ਰਾਜ ਸੈਣੀ ਨੇ ਕੀਤੀ | ਜਦਕਿ ਮੀਟਿੰਗ ਦਾ ਆਯੋਜਨ ਸੈਣੀ ਭਾਈਚਾਰੇ ਨਾਲ ਸੰਬੰਧਿਤ ਪਿੰਡਾਂ ਦੇ ਪ੍ਰਮੁੱਖ ਮੈਂਬਰਾਂ ਵਲੋਂ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਪ੍ਰਧਾਨ ਜਗਦੀਸ਼ ਰਾਜ ਸੈਣੀ ਨੇ ਕਿਹਾ ਕਿ 1 ਮਾਰਚ ਨੂੰ ਦੀਨਾਨਗਰ ਦੇ ਆਨੰਦ ਪੈਲੇਸ ਵਿਖੇ ਇਕ ਵਿਸ਼ਾਲ ਰਾਜ ਪੱਧਰੀ ਸੈਣੀ ਸੰਮੇਲਨ, ਜੋ ਕਿ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਸੰਮੇਲਨ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਹੋਣਗੇ | ਇਸ ਮੌਕੇ ਸੈਣੀ ਸਮਾਜ ਦੇ ਵੱਖ-ਵੱਖ ਬੁਲਾਰਿਆਂ ਨੇ ਸੈਣੀ ਭਾਈਚਾਰੇ ਨੂੰ ਵੱਡੀ ਗਿਣਤੀ 'ਚ ਸੰਮੇਲਨ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਤੇ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਬਾਰੇ ਸੰਖੇਪ ਵਿਚ ਚਰਚਾ ਵੀ ਕੀਤੀ | ਉਨ੍ਹਾਂ ਕਿਹਾ ਕਿ ਸੈਣੀ ਭਾਈਚਾਰੇ ਦੀ ਏਕਤਾ ਹੀ ਭਾਈਚਾਰੇ ਨੂੰ ਨਵੀਆਂ ਉਚਾਈਆਂ 'ਤੇ ਲੈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸੰਮੇਲਨ ਦੀ ਸਫਲਤਾ ਲਈ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਦੀ ਲੜੀ ਲਗਾਤਾਰ ਜਾਰੀ ਹੈ | ਇਸ ਮੌਕੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਰਘੁਬੀਰ ਸਿੰਘ ਸੈਣੀ, ਮੀਤ ਪ੍ਰਧਾਨ ਸਤਪਾਲ ਸੈਣੀ, ਅਨਿਲ ਸੈਣੀ, ਸੁਦੇਸ਼ ਸੈਣੀ, ਸਾਬਕਾ ਸਰਪੰਚ ਤੇਜਰਾਮ ਸੈਣੀ, ਦਰਸ਼ਨ ਸਿੰਘ ਸੈਣੀ, ਸੰਜੀਵ ਸੈਣੀ, ਈਸ਼ਵਰ ਸੈਣੀ, ਹਰਦੀਪ ਸੈਣੀ ਅਤੇ ਸਭਾ ਦੇ ਹੋਰ ਨੁਮਾਇੰਦੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਪ੍ਰਾਈਡ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਸੌਰਭ ਬਹਿਲ ਦਾ ਸਨਮਾਨ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਰੀਆ ਕਾਲਜ ਦੀ ਟੀਮ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ 'ਚ ਰਹੀ ਜੇਤੂ
Ad Position 24