ਨਰੋਟ ਮਹਿਰਾ, 26 ਫਰਵਰੀ (ਰਾਜ ਕੁਮਾਰੀ)-ਪਿੰਡ ਦਾਰੋ ਸਲਾਮ 'ਚ 20 ਲੱਖ ਰੁਪਏ ਦੀ ਲਾਗਤ ਨਾਲ ਇਕ ਪਾਰਕ ਦੇ ਨਿਰਮਾਣ ਕਰਨ ਦੇ ਕਾਰਜ ਆਰੰਭ ਕਰਵਾਏ ਗਏ ਹਨ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਦਾਰੋ ਸਲਾਮ ਅੰਦਰ ਪਾਰਕ ਦਾ ਨੀਂਹ ਪੱਥਰ ਰੱਖਣ ਮਗਰੋਂ ਕੀਤਾ | ਇਸ ਮੌਕੇ ਨਿਤਿਨ ਕੁਮਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਬਲਜਿੰਦਰ ਕੌਰ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਸੋਹਨ ਲਾਲ ਸਾਬਕਾ ਕੌਂਸਲਰ, ਮਨੋਜ ਕੁਮਾਰ ਮੋਜੀ, ਕਰਨਜੀਤ ਚੇਅਰਮੈਨ ਟਰੇਡ ਵਿੰਗ, ਅਮਿਤ ਮਹਿਰਾ, ਤਨੂ ਠਾਕੁਰ ਅਤੇ ਹੋਰ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਖ਼ੁਸ਼ੀ ਦੀ ਗੱਲ ਹੈ ਕਿ ਵਿਧਾਨ ਸਭਾ ਦਾ ਇਕ ਬਹੁਤ ਹੀ ਖੂਬਸੂਰਤ ਇਲਾਕਾ ਦਾਰੋ ਸਲਾਮ ਜਿੱਥੇ ਅੱਜ ਇਕ ਨਵੇਂ ਪਾਰਕ ਦੇ ਨਿਰਮਾਣ ਦਾ ਕੰਮ ਆਰੰਭ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਪਿੰਡ ਦਾਰੋ ਸਲਾਮ ਦੇ ਅੰਦਰ ਸਕੂਲ ਦੇ ਨਜ਼ਦੀਕ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਇਕ ਬਹੁਤ ਹੀ ਖੂਬਸੂਰਤ ਪਾਰਕ ਦਾ ਨਿਰਮਾਣ ਕਰਵਾਇਆ ਜਾਣਾ ਹੈ |