ਜਨ ਸੰਪਰਕ ਮੁਹਿੰਮ ਤਹਿਤ ਪੁਲਿਸ ਨੇ ਕੀਤੀ ਵਪਾਰੀਆਂ ਨਾਲ ਮੀਟਿੰਗ
ਅਜੀਤ ਡੈਸਕ
27-02-2026
'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤਹਿਤ ਨਸ਼ਾ ਕਰਨ ਵਾਲਿਆਂ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ | ਐਸ.ਐਸ.ਪੀ. ਢਿੱਲੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਹਾਜ਼ਰੀਨ ਤੋਂ ਸੁਝਾਅ ਵੀ ਲਏ ਗਏ, ਜਿਨ੍ਹਾਂ ਨੂੰ ਭਵਿੱਖ ਵਿਚ ਹੱਲ ਕੀਤਾ ਜਾਵੇਗਾ | ਇਸ ਮੌਕੇ ਟਰੇਡ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਡਾ: ਅਨਿਲ ਭਾਰਦਵਾਜ, ਮਾਰਕਿਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਵਿਕਾਸ ਸੈਣੀ ਤੇ ਡੀ.ਐਸ.ਪੀ. ਜਗਦੀਸ਼ ਅੱਤਰੀ ਸਮੇਤ ਕਈ ਵਪਾਰੀ ਸ਼ਾਮਿਲ ਸਨ |