24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ-ਅਮਰੀਕਾ ਸਮਝੌਤੇ ਖ਼ਿਲਾਫ਼ ਵਿਧਾਇਕ ਅਸ਼ਵਨੀ ਸ਼ਰਮਾ ਦੀ ਰਿਹਾਇਸ਼ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 27-02-2026
ਪਠਾਨਕੋਟ, 26 ਫਰਵਰੀ (ਸੁਮਿਤ ਸ਼ਰਮਾ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਤੇ ਖੱਬੇ ਪੱਖੀ ਪਾਰਟੀਆਂ ਦੇ ਆਗੂਆਂ ਵਲੋਂ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰ ਅੰਦਾਜ਼ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ | ਕਾਮਰੇਡ ਨੱਥਾ ਸਿੰਘ ਢਡਵਾਲ, ਬਲਵੰਤ ਸਿੰਘ ਘੋਹ, ਸੁਭਾਸ਼ ਸ਼ਰਮਾ, ਰਮੇਸ਼ ਕਾਲੀਆ ਤੇ ਸ਼ਿਵ ਕੁਮਾਰ ਸਮੇਤ ਮੌਜੂਦ ਆਗੂਆਂ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਗਿਆ ਸੌਦਾ ਖੇਤੀਬਾੜੀ ਖੇਤਰ ਲਈ ਘਾਤਕ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅੰਤਰਰਾਸ਼ਟਰੀ ਸਮਝੌਤੇ ਦੇਸ਼ ਦੇ ਕਿਸਾਨਾਂ, ਖੇਤੀ ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੇ ਖ਼ਿਲਾਫ਼ ਹਨ | ਆਗੂਆਂ ਮੁਤਾਬਿਕ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਬਣਾਈਆਂ ਜਾ ਰਹੀਆਂ ਹਨ | ਜਦਕਿ ਕਿਸਾਨ ਵਰਗ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ | ਪ੍ਰਦਰਸ਼ਨ ਦੌਰਾਨ ਭਾਰੀ ਪੁਲਿਸ ਬੰਦੋਬਸਤ ਕੀਤਾ ਗਿਆ ਸੀ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਭਾਜਪਾ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਇਸੇ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਪ੍ਰਦਰਸ਼ਨ ਸ਼ਾਂਤੀ ਪੂਰਵਕ ਢੰਗ ਨਾਲ ਕੀਤਾ ਗਿਆ ਤੇ ਬਾਅਦ ਵਿਚ ਆਗੂਆਂ ਵਲੋਂ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਨ ਦੀ ਗੱਲ ਕਹੀ ਗਈ |
Ad Position 22
No active advertisement
ਪਿਛਲੀ ਖ਼ਬਰ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਠਾਨਕੋਟ ਵਲੋਂ ਵਿਦਾਇਗੀ ਸਮਾਗਮ ਅਗਲੀ ਖ਼ਬਰ 14 ਨੂੰ ਲੁਧਿਆਣਾ ਦੀ ਬਦਲਾਅ ਰੈਲੀ ਪੰਜਾਬ ਦੀ ਰਾਜਨੀਤਿਕ ਦਿਸ਼ਾ ਤੇ ਦਸ਼ਾ ਨੂੰ ਨਵਾਂ ਮੋੜ ਦੇਵੇਗੀ-ਸਾਬਕਾ ਵਿਧਾਇਕਾ ਸੀ...
Ad Position 24