ਪਠਾਨਕੋਟ, 26 ਫਰਵਰੀ (ਸੰਧੂ)-ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਠਾਨਕੋਟ ਨੇ ਮੈਨੇਜਰ ਸੰਜੀਵ ਪੁਰੀ ਦੀ ਪ੍ਰਧਾਨਗੀ ਤੇ ਪਿ੍ੰਸੀਪਲ ਰਜਨੀ ਮਲਹੋਤਰਾ ਦੀ ਅਗਵਾਈ ਹੇਠ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ | ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ | ਆਪਣੇ ਅਧਿਆਪਕਾਂ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਲਈ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ | ਗੋਵਿੰਦ ਮਹਿਰਾ ਨੂੰ ਮਿਸਟਰ ਆਰੀਆ ਦਾ ਖ਼ਿਤਾਬ ਤੇ ਸੁਸ਼ਾਂਤ ਨੂੰ ਮਿਸਟਰ ਹੈਂਡਸਮ ਦਾ ਖ਼ਿਤਾਬ ਦਿੱਤਾ ਗਿਆ | ਇਸ ਮੌਕੇ ਪਿ੍ੰਸੀਪਲ ਰਜਨੀ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਉਨ੍ਹਾਂ ਨੂੰ ਲਗਾਤਾਰ ਮਿਹਨਤ ਕਰਨ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |