ਪਠਾਨਕੋਟ, 26 ਫਰਵਰੀ (ਸੰਧੂ)-ਵਾਰਡ ਨੰ. 12 ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਸਤਿਸੰਗ ਭਵਨ ਦੇ ਨੇੜੇ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਇਕ ਗਲੀ ਦੀ ਉਸਾਰੀ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਹੈ | ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਕਿਹਾ ਕਿ ਇਸ ਉਸਾਰੀ ਦੇ ਮੁਕੰਮਲ ਹੋਣ ਨਾਲ ਵਸਨੀਕਾਂ ਨੂੰ ਆਵਾਜਾਈ ਵਿਚ ਆਸਾਨੀ ਹੋਵੇਗੀ ਤੇ ਗਲੀ 'ਚ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ | ਇਸ ਮੌਕੇ ਸਥਾਨਕ ਨਿਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਇੰਚਾਰਜ ਵਿਭੂਤੀ ਸ਼ਰਮਾ, ਵਾਰਡ ਪ੍ਰਧਾਨ ਸਚਿਨ ਕੁਮਾਰ ਤੇ ਸਾਰੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ | ਸਥਾਨਕ ਨਿਵਾਸੀਆਂ ਨੇ ਕਿਹਾ ਕਿ ਗਲੀਆਂ ਤੇ ਸੜਕਾਂ ਦੇ ਨਿਰਮਾਣ ਨਾਲ ਇਲਾਕੇ ਵਿਚ ਆਵਾਜਾਈ ਵਿਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ |