24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਇਆ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 27-02-2026
ਪਠਾਨਕੋਟ, 26 ਫਰਵਰੀ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ | ਇਸ ਤੋਂ ਬਾਅਦ ਭਾਈ ਨਵਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ | ਇਸ ਤੋਂ ਬਾਅਦ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਸਿੰਘ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੂੰ ਕਿ੍ਪਾਨ, ਦੁਸ਼ਾਲਾ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਵਰਿਆਮ ਸਿੰਘ ਨੇ ਬਾਖ਼ੂਬੀ ਅਦਾ ਕੀਤੀ | ਅੰਤ ਵਿਚ ਗੁਰੂ ਸਾਹਿਬ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਪੂਰਨ ਸਿੰਘ, ਜਸਪਾਲ ਸਿੰਘ ਰਾਜੂ, ਜਥੇਦਾਰ ਕੁਲਵੰਤ ਸਿੰਘ, ਐਡਵੋਕੇਟ ਕੁਲਦੀਪ ਸਿੰਘ ਗੁੰਨਾ, ਰਵਿੰਦਰ ਸਿੰਘ ਜੱਗਾ, ਪਰਮਿੰਦਰ ਸਿੰਘ, ਰਵਨੀਤ ਸਿੰਘ, ਰਣਬੀਰ ਸਿੰਘ, ਮਨਿੰਦਰ ਸਿੰਘ ਲੱਕੀ, ਗਗਨਦੀਪ ਸਿੰਘ, ਹਰਜਿੰਦਰ ਸਿੰਘ ਖ਼ਾਲਸਾ, ਰੋਮੀ ਵਡੈਹਰਾ, ਅਨਿਲ ਮਹਾਜਨ, ਨਵਨ ਗਿੱਲ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ ਰਾਜਾ, ਧਨਵੀਰ ਸਿੰਘ, ਨਾਰਾਇੰਦੀਪ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ ਯੂ.ਐਸ.ਏ., ਹਰਪ੍ਰੀਤ ਸਿੰਘ ਰਾਜਾ, ਹਰਸਿਮਰਨਜੀਤ ਸਿੰਘ, ਗੁਰਦੇਵ ਸਿੰਘ, ਗੁਰਨੂਰਪ੍ਰੀਤ ਸਿੰਘ, ਸੋਨੂੰ ਸਿੰਘ, ਜਸਕਰਨ ਸਿੰਘ, ਚਰਨਜੀਤ ਸਿੰਘ ਬੇਦੀ, ਸੀ.ਐਸ. ਲਾਇਲਪੁਰੀ, ਜਸਵਿੰਦਰ ਸਿੰਘ, ਦਵਿੰਦਰ ਸਿੰਘ ਮਿੰਟੂ, ਦੇਸਾ ਸਿੰਘ, ਚਰਨਜੀਤ ਸਿੰਘ ਸੁਜਾਨਪੁਰ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਭਾਈ ਜਗਦੇਵ ਸਿੰਘ, ਭਾਈ ਵਰਿਆਮ ਸਿੰਘ, ਜੋਗਿੰਦਰ ਸਿੰਘ ਕਲਸੀ, ਪਰਮਜੀਤ ਸਿੰਘ, ਦਿਲਬਾਗ ਸਿੰਘ, ਪ੍ਰਦੀਪ ਸਿੰਘ, ਬੀਰਪ੍ਰਤਾਪ ਸਿੰਘ ਖੁਰਾਨਾ, ਅਮਨ ਸ਼ਿੰਗਾਰੀ, ਹਰਜੀਤ ਸਿੰਘ, ਪਰਮਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਗੁਰਸਿਮਰ ਸਿੰਘ, ਪ੍ਰਭਮੀਤ ਸਿੰਘ, ਗੁਰਦੀਪ ਸਿੰਘ, ਇੰਦਰਪਾਲ ਸਿੰਘ ਖ਼ਾਲਸਾ, ਮਨਮੋਹਨ ਸਿੰਘ ਕੇਸਰ, ਗੁਰਮੀਤ ਸਿੰਘ, ਤਰਨਜੀਤ ਸਿੰਘ ਪੰਪੀ, ਡਾ: ਬਲਬੀਰ ਸਿੰਘ, ਭਾਈ ਪ੍ਰਗਟ ਸਿੰਘ, ਮੰਗਲ ਸਿੰਘ, ਅਮਰਜੀਤ ਸਿੰਘ ਸਾਹਨੀ, ਚਰਨਜੀਤ ਸਿੰਘ ਬੇਦੀ, ਬਲਦੇਵ ਸਿੰਘ ਬਾਜਵਾ, ਐਡਵੋਕੇਟ ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਜਸਪਾਲ ਸਿੰਘ, ਜਤਿੰਦਰ ਸਿੰਘ ਨੰਦਾ, ਜਸਮੀਤ ਸਿੰਘ, ਜਤਿੰਦਰ ਸਿੰਘ ਨੰਦਾ, ਜਸਮੀਤ ਸਿੰਘ, ਮਹਿੰਦਰਪਾਲ ਸਿੰਘ, ਪੁਸ਼ਪਿੰਦਰ ਸਿੰਘ ਮੈਨੀ, ਟਿੰਕਾ ਥਾਪਰ, ਜਥੇਦਾਰਨੀ ਰਣਜੀਤ ਕੌਰ, ਸੁਰਿੰਦਰ ਕੌਰ, ਜਥੇਦਾਰਨੀ ਤੇਜਿੰਦਰ ਕੌਰ, ਗੁਰਪ੍ਰੀਤ ਕੌਰ, ਪ੍ਰਕਾਸ਼ ਕੌਰ, ਕੰਚਨ ਕੌਰ, ਉਪਜਿੰਦਰ ਕੌਰ, ਪ੍ਰਵੀਨ ਕੌਰ, ਇੰਦਰਦੀਪ ਕੌਰ, ਸੁਖਲੀਨ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀ-ਪ੍ਰਾਇਮਰੀ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਅਗਲੀ ਖ਼ਬਰ ਵਾਰਡ ਨੰਬਰ-12 'ਚ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਗਲੀ ਦੀ ਉਸਾਰੀ ਦਾ ਕੀਤਾ ਉਦਘਾਟਨ
Ad Position 24