ਪਠਾਨਕੋਟ, 2 ਮਾਰਚ (ਵਿਨੋਦ)- ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪਠਾਨਕੋਟ ਦੇ ਵਰਕਰਾਂ ਵਲੋਂ ਨਸ਼ਾ ਛੁਡਾਊ ਕੇਂਦਰ ਵਿਚ ਕਾਲੇ ਬਿੱਲੇ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਇਕ ਵਿਸ਼ਾਲ ਹੜਤਾਲ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨ ਭਾਵਨ ਸਿੰਘ ਨੇ ਦੱਸਿਆ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ 'ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਮੂਹਰਲੀ ਕਤਾਰ ਵਿਚ ਰਹਿ ਕੇ ਕੰਮ ਕਰ ਰਹੇ ਹਨ | ਅੱਜ ਖ਼ੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ | ਸਰਕਾਰ ਇਕ ਪਾਸੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਸਮੇਂ-ਸਮੇਂ ਸਿਰ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ ਪਰ ਬੇਸਿੱਟਾ ਰਹੀਆਂ | ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਾਂ ਪਰ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ | ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਚੰਡੀਗੜ੍ਹ ਵਿਖੇ ਹੜਤਾਲ ਪੰਜਾਬ ਪ੍ਰਧਾਨ ਪਰਮਿੰਦਰ ਸਿੰਘ ਅਗਵਾਈ ਵਿਚ ਕੀਤੀ ਜਾਵੇਗੀ ਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਰਾਊਾਡ ਪੱਧਰ 'ਤੇ ਹੋ ਰਹੇ ਮੁਲਾਜ਼ਮਾਂ ਦੇ ਸੋਸ਼ਣ ਬਾਰੇ ਜਨਤਾ ਨੂੰ ਜਾਣੂ ਕਰਵਾਇਆ ਜਾਵੇਗਾ | ਸਾਡੀ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ