18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੋਟਰਸਾਈਕਲ ਸਵਾਰ ਦੀ ਟੱਕਰ ਨਾਲ ਸਾਈਕਲ ਸਵਾਰ ਗੰਭੀਰ ਜ਼ਖਮੀ

Ad Position 21
No active advertisement
ਅਜੀਤ ਡੈਸਕ 03-03-2026
ਨਰੋਟ ਜੈਮਲ ਸਿੰਘ, 2 ਮਾਰਚ (ਸ਼ਸ਼ੀ ਕੁਮਾਰ)- ਕੌਲੀਆਂ ਤੋਂ ਨਰੋਟ ਜੈਮਲ ਸਿੰਘ ਘਰ ਵਾਪਸ ਜਾ ਰਹੇ ਇਕ ਸਾਈਕਲ ਸਵਾਰ ਨੂੰ ਮੋਟਰਸਾਈਕਲ ਸਵਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ | ਰਾਹਗੀਰਾਂ ਨੇ ਸੜਕ 'ਤੇ ਖ਼ੂਨ ਨਾਲ ਲੱਥਪੱਥ ਪਏ ਬਜ਼ੁਰਗ ਸਾਈਕਲ ਸਵਾਰ ਨੂੰ ਹਸਪਤਾਲ ਪਹੁੰਚਾਇਆ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ | ਉਸ ਦੀ ਨਾਜ਼ੁਕ ਹਾਲਤ ਕਾਰਨ ਗੰਭੀਰ ਜ਼ਖਮੀ ਗੁਰਦੀਪ ਸਿੰਘ ਨੂੰ ਉਸ ਦੇ ਪਰਿਵਾਰ ਨੇ ਚੌਹਾਨ ਹਸਪਤਾਲ ਵਿਚ ਦਾਖਲ ਕਰਵਾਇਆ | ਉਸ ਦੀ ਵਿਗੜਦੀ ਹਾਲਤ ਕਾਰਨ ਡਾਕਟਰਾਂ ਨੇ ਤੁਰੰਤ ਉਸ ਨੂੰ ਆਈ.ਸੀ.ਯੂ. ਵਿਚ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਜਾਣਕਾਰੀ ਅਨੁਸਾਰ ਨਰੋਟ ਜੈਮਲ ਸਿੰਘ ਦੇ ਵਸਨੀਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਗੁਰਦੀਪ ਸਿੰਘ ਸ਼ੁੱਕਰਵਾਰ ਨੂੰ ਕੌਲੀਆਂ ਤੋਂ ਸਾਈਕਲ 'ਤੇ ਘਰ ਵਾਪਸ ਆ ਰਹੇ ਸਨ, ਜਦੋਂ ਬਹਾਦਰਪੁਰ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਵਿਅਕਤੀ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ | ਉਸ ਦੇ ਬੇਹੋਸ਼ ਪਿਤਾ ਨੂੰ ਰਾਹਗੀਰਾਂ ਨੇ ਇਕ ਕਾਰ ਵਿਚ ਨਰੋਟ ਲਿਜਾਇਆ ਗਿਆ | ਉਸ ਦੇ ਪਿਤਾ ਦੀ ਹਾਲਤ ਬਹੁਤ ਗੰਭੀਰ ਹੋਣ ਕਾਰਨ ਉਸ ਦਾ ਇਲਾਜ ਚੌਹਾਨ ਹਸਪਤਾਲ ਕੋਟਲੀ 'ਚ ਚੱਲ ਰਿਹਾ ਹੈ | ਇਸ ਸਬੰਧੀ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ 16ਵੇਂ ਧਾਰਮਿਕ ਸੰਗ ਦਾ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ੁੱਭ ਆਰੰਭ ਅਗਲੀ ਖ਼ਬਰ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24