18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਪੁੱਜਣ 'ਤੇ ਵਿਧਾਇਕਾ ਅਰੁਣਾ ਚੌਧਰੀ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 03-03-2026
ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕਾ ਅਰੁਣਾ ਚੌਧਰੀ ਦਾ ਕਾਂਗਰਸ ਦਫ਼ਤਰ ਵਿਖੇ ਪੁੱਜਣ 'ਤੇ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ, ਆਸ਼ੀਸ਼ ਵਿੱਜ, ਰਾਕੇਸ਼ ਬੱਬਲੀ ਅਤੇ ਸੀਨੀਅਰ ਆਗੂ | ਤਸਵੀਰ: ਸੁਮਿਤ


ਪਠਾਨਕੋਟ, 2 ਮਾਰਚ (ਸੁਮਿਤ)- ਇੰਡੀਅਨ ਨੈਸ਼ਨਲ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਹੋਈ ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਅਤੇ ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਧਾਨ ਮੇਅਰ ਪੰਨਾ ਲਾਲ ਭਾਟੀਆ, ਅਸ਼ੀਸ਼ ਵਿੱਜ, ਰਾਕੇਸ਼ ਬੱਬਲੀ ਤੇ ਜੋਗਿੰਦਰ ਪਹਿਲਵਾਨ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਰੁਣਾ ਚੌਧਰੀ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੀ ਟਿੱਪਣੀ ਕੀਤੀ | ਉਨ੍ਹਾਂ ਨੇ ਭਾਰਤ ਤੇ ਅਮਰੀਕਾ ਵਿਚਾਲੇ ਹੋਈ ਤਾਜ਼ਾ ਸੰਧੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਖੇਤੀਬਾੜੀ ਸੈਕਟਰ ਲਈ ਘਾਤਕ ਸਾਬਤ ਹੋ ਸਕਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ, ਜੋ ਦੇਸ਼ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਸਕਦੇ ਹਨ | ਅਰੁਣਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਹਿਤਾਂ ਨੂੰ ਪਹਿਲ ਦੇਵੇ ਅਤੇ ਕਿਸੇ ਵੀ ਅੰਤਰਰਾਸ਼ਟਰੀ ਸਮਝੌਤੇ ਤੋਂ ਪਹਿਲਾਂ ਸਭ ਪੱਖਾਂ ਨਾਲ ਵਿਚਾਰ-ਵਟਾਂਦਰਾ ਕਰੇ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਰਾਜ ਮਾਰਗ ਮਾਧੋਪੁਰ ਵਿਖੇ ਹੁੰਦੀ ਡਰਾਈਵਰਾਂ ਦੀ ਲੁੱਟ ਖਸੁੱਟ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਨਹੀਂ ਰੋਕ ਪਾ... ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕਰਨਾ ਸੱਚਾਈ ਦੀ ਵੱਡੀ ਜਿੱਤ-ਠੇਕੇਦਾਰ ਅਮਰਜੀਤ ਸਿੰਘ
Ad Position 24