18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸ਼ੇਰੇ ਪੰਜਾਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਖੋਖਰ ਫੌਜੀਆਂ ਵਲੋਂ ਸਾਲਾਨਾ ਫੁੱਟਬਾਲ ਟੂਰਨਾਮੈਂਟ 5 ਤੋਂ

Ad Position 21
No active advertisement
ਅਜੀਤ ਡੈਸਕ 04-03-2026
ਵਡਾਲਾ ਗ੍ਰੰਥੀਆਂ, 3 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਸ਼ੇਰੇ ਪੰਜਾਬ ਸਪੋਰਟਸ ਐਂਡ ਵੈਲਫੇਅਰ ਕਲੱਬ ਖੋਖਰ ਫੌਜੀਆਂ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵਲੋਂ 5, 6, 7 ਤੇ 8 ਮਾਰਚ ਨੂੰ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਦੇ ਅਹੁਦੇਦਾਰਾਂ ਪ੍ਰਧਾਨ ਸਿਮਰਨਜੀਤ ਸਿੰਘ, ਪਰਮਜੀਤ ਸਿੰਘ, ਪਲਵਿੰਦਰ ਸਿੰਘ, ਹਰਸਰਨ ਸਿੰਘ ਗੋਨੀ, ਕਰਮਬੀਰ ਸਿੰਘ, ਮਨਜੀਤ ਸਿੰਘ ਕਾਕੂ, ਜਸਬੀਰ ਸਿੰਘ, ਅਨਿਲ ਕੁਮਾਰ, ਬਿਕਰਮਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਲਵਿੰਦਰ ਸਿੰਘ ਅਠਵਾਲ ਅਤੇ ਰਣਬੀਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ 9-ਸਾਈਡਰ ਜੂਨੀਅਰ ਤੇ ਸੀਨੀਅਰ ਵਰਗ ਦੀਆਂ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਹੋਣਗੇ | ਸੀਨੀਅਰ ਵਰਗ ਵਿਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 51 ਹਜ਼ਾਰ ਰੁਪਏ ਤੇ ਦੂਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 41 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ | ਇਸੇ ਤਰ੍ਹਾਂ ਜੂਨੀਅਰ ਵਰਗ ਵਿਚ ਪਹਿਲੇ ਸਥਾਨ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਤੇ ਦੂਜੇ ਸਥਾਨ ਵਾਲੀ ਟੀਮ ਨੂੰ 15 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਲੜਕੀਆਂ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ ਤੇ ਬੱਚਿਆਂ ਦੀਆਂ 100 ਮੀਟਰ ਦੌੜਾਂ ਹੋਣਗੀਆਂ | ਟੂਰਨਾਮੈਂਟ ਦੇ ਆਖਰੀ ਦਿਨ ਕਬੱਡੀ ਦਾ ਵਿਸ਼ੇਸ਼ ਸ਼ੋਅ ਮੈਚ ਵੀ ਦਰਸ਼ਕਾਂ ਦੀ ਰੌਣਕ ਵਧਾਏਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁਜਾਲਾ 'ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪਤੀ ਸਮੇਤ ਸਹੁਰਾ ਪਰਿਵਾਰ ਨਾਮਜ਼ਦ
Ad Position 24