18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪਿੰਡ ਖੁਜਾਲਾ 'ਚ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 04-03-2026
ਊਧਨਵਾਲ/ਹਰਚੋਵਾਲ, 3 ਮਾਰਚ (ਪਰਗਟ ਸਿੰਘ, ਢਿਲੋਂ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਧੰਨ-ਧੰਨ ਬਾਬਾ ਰਾਮ ਥੰਮਣ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਪਿੰਡ ਖੁਜਾਲਾ ਦੇ ਸਮੁੱਚੇ ਨਗਰ ਦੀ ਸੰਗਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਰਾਮ ਥੰਮਣ ਜੀ ਜਨਮ ਅਸਥਾਨ ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਰਾਗੀ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ, ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ, ਕਵੀਸ਼ਰ ਭਾਈ ਗੁਰਵਿੰਦਰ ਸਿੰਘ ਬੈਂਕਾ, ਇੰਟਰਨੈਸ਼ਨਲ ਢਾਡੀ ਜਥਾ ਭਾਈ ਸਰੂਪ ਸਿੰਘ ਕੰਡਿਆਣਾ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੇ ਸ਼ਬਦ ਨਾਲ ਜੋੜਿਆ | ਸਮਾਗਮ ਵਿਚ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਸੂਬਾ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਆਪਣੇ ਸਾਥੀਆਂ ਸਮੇਤ ਪਹੁੰਚੇ ਤੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲਗਵਾਈ | ਸਮਾਗਮ ਦੇ ਮੁੱਖ ਸੇਵਾਦਾਰ ਭਾਈ ਬਿਕਰਮਜੀਤ ਸਿੰਘ ਖਾਲਸਾ ਤੇ ਸਮੂਹ ਸੇਵਾਦਾਰਾਂ ਵਲੋਂ ਸਮੂਹ ਜਥਿਆਂ ਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਦੀਪ ਸਿੰਘ ਖਾਲਸਾ, ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ, ਸਰਪੰਚ ਜਰਨੈਲ ਸਿੰਘ, ਸਰਪੰਚ ਰੋਮੀ ਪੱਡਾ, ਇੰਸਪੈਕਟਰ ਤਰਲੋਕ ਸਿੰਘ, ਧਰਮ ਸਿੰਘ, ਭਾਈ ਲਵਪ੍ਰੀਤ ਸਿੰਘ ਗ੍ਰੰਥੀ ਸਿੰਘ, ਬਾਬਾ ਜਗਰੂਪ ਸਿੰਘ, ਮਨਪ੍ਰੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਊਧਨਵਾਲ ਅਤੇ ਬਾਬਾ ਰਾਮਥੰਮਣ ਕਮੇਟੀ ਦੇ ਸਮੂਹ ਸੇਵਾਦਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਿੰਦਰਬੀਰ ਸਿੰਘ ਗੋਲਡੀ ਮੱਲ੍ਹੀ ਦੀ ਅੰਤਿਮ ਅਰਦਾਸ ਹੋਈ ਅਗਲੀ ਖ਼ਬਰ ਸ਼ੇਰੇ ਪੰਜਾਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਖੋਖਰ ਫੌਜੀਆਂ ਵਲੋਂ ਸਾਲਾਨਾ ਫੁੱਟਬਾਲ ਟੂਰਨਾਮੈਂਟ 5 ਤੋਂ
Ad Position 24