19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਨਸ਼ੇ ਦੇ ਖਿਲਾਫ਼ ਸ਼ਾਹਪੁਰ ਕੰਢੀ ਵਿਚ ਪੁਲਿਸ ਪਬਲਿਕ ਮੀਟਿੰਗ

Ad Position 21
No active advertisement
ਅਜੀਤ ਡੈਸਕ 04-03-2026
ਸ਼ਾਹਪੁਰ ਕੰਢੀ, 3 ਮਾਰਚ (ਰਣਜੀਤ ਸਿੰਘ)-ਪੰਜਾਬ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਐਸ.ਐਚ.ਓ. ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਯੂ.ਕੇ. ਪੈਲੇਸ ਵਿਚ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਜਿਸ ਵਿਚ ਐਸ.ਪੀ. ਮਨੋਜ ਕੁਮਾਰ, ਪੰਜਾਬ ਟੈਂਡਰ ਉਦਯੋਗ ਦੇ ਜਰਨਲ ਸਕੱਤਰ ਡਾ: ਅਨਿਲ ਭਾਰਦਵਾਜ ਇਲਾਕੇ ਦੇ ਸਰਪੰਚਾਂ, ਪਿੰਡਾਂ ਦੀਆਂ ਸੁਰੱਖਿਆ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਹੋਰ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ | ਐਸ.ਪੀ. ਮਨੋਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ੇ ਨੰੂ ਨਕੇਲ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਸ਼ਰਾਰਤੀ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਕਾਨੰੂਨੀ ਕਾਰਵਾਈ ਕੀਤੀ ਜਾ ਰਹੀ ਹੈ | ਜਿਹੜਾ ਵਿਅਕਤੀ ਨਸ਼ੇ ਵੇਚਣ ਵਾਲੇ ਦਾ ਨਾਂਅ ਦੀ ਜਾਣਕਾਰੀ ਦਿੰਦਾ ਹੈ, ਉਸ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਂਦਾ ਹੈ | ਉਨ੍ਹਾਂ ਆਮ ਜਨਤਾ ਨੰੂ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸ ਦੀ ਸ਼ਿਕਾਇਤ ਪੁਲਿਸ ਨੰੂ ਕੀਤੀ ਜਾਵੇ | ਇਸ ਮੌਕੇ ਇੰਸਪੈਕਟਰ ਮੋਹਿਤ ਟਾਂਕ, ਐਸ.ਐਚ.ਓ. ਅਮਨਪ੍ਰੀਤ ਕੌਰ, ਡੀ.ਐਸ.ਪੀ. ਲਖਵਿੰਦਰ ਸਿੰਘ, ਨਰੇਸ਼ ਕੁਮਾਰ, ਮੁਕੇਸ਼ ਕੁਮਾਰ ਅਤੇ ਪੂਰਨ ਸਿੰਘ ਪਠਾਨੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿੱਜੀ ਸਹਾਇਕ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਵਲੋਂ ਵਿੱਤ ਸਕੱਤਰ ਮੰਗਲ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ
Ad Position 24