20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਫੇਅਰਵੈੱਲ ਪਾਰਟੀ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 04-03-2026
ਘਰੋਟਾ, 3 ਮਾਰਚ (ਸੰਜੀਵ ਗੁਪਤਾ)-ਘਰੋਟਾ ਦੇ ਪ੍ਰਸਿੱਧ ਸਿੱਖਿਆ ਸੰਸਥਾਨ ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਸੀਨੀਅਰ ਵਿਦਿਆਰਥੀਆਂ ਦੇ ਸਨਮਾਨ ਵਿਚ ਭਾਵਪੂਰਨ ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਅਗਵਾਈ ਸਕੂਲ ਦੀ ਪਿ੍ੰਸੀਪਲ ਅਰਾਧਨਾ ਸ਼ਰਮਾ ਨੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ | ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਰੰਗਾਰੰਗ ਸਾਂਸਕਿ੍ਤਿਕ ਪ੍ਰਸਤੁਤੀਆਂ ਨਾਲ ਸਭ ਦਾ ਮਨ ਮੋਹ ਲਿਆ | ਜੂਨੀਅਰ ਵਿਦਿਆਰਥੀਆਂ ਨੇ ਗੀਤ, ਡਾਂਸ ਅਤੇ ਕਵਿਤਾਵਾਂ ਰਾਹੀਂ ਆਪਣੇ ਸੀਨੀਅਰ ਸਾਥੀਆਂ ਨੂੰ ਵਿਦਾਈ ਦਿੱਤੀ | ਇਸ ਦੌਰਾਨ ਸੀਨੀਅਰ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਕੂਲੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਗਈਆਂ | ਪਿ੍ੰਸੀਪਲ ਆਰਾਧਨਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੀਵਨ ਵਿਚ ਕਾਮਯਾਬੀ ਲਈ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਿਕ ਸੋਚ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਇਮਤਿਹਾਨ ਪਾਸ ਕਰਨ ਦਾ ਸਾਧਨ ਨਹੀਂ, ਸਗੋਂ ਵਿਅਕਤੀਤਵ ਨਿਰਮਾਣ ਅਤੇ ਸਮਾਜ ਸੇਵਾ ਦਾ ਆਧਾਰ ਹੈ | ਉਨ੍ਹਾਂ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਜੀਵਨ ਦੇ ਹਰ ਖੇਤਰ ਵਿਚ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ | ਨਾਲ ਹੀ ਉਨ੍ਹਾਂ ਮੌਜੂਦਾ ਮੁਕਾਬਲੇਦਾਰ ਪ੍ਰਸਥਿਤੀਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਦੀ ਪੇ੍ਰਰਨਾ ਦਿੱਤੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀਆਂ ਸ਼ਾਨਦਾਰ ਸਿੱਖਿਅਕ ਅਤੇ ਸੰਸਕਿ੍ਤਿਕ ਪ੍ਰਸਤੁਤੀਆਂ ਦੀ ਸਰਾਹਨਾ ਕੀਤੀ ਗਈ | ਮੇਧਾਵੀ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸੀਨੀਅਰ ਵਿਦਿਆਰਥੀਆਂ ਨੇ ਸਕੂਲ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਅਧਿਆਪਕਾਂ ਦਾ ਧੰਨਵਾਦ ਕੀਤਾ | ਇਹ ਫੇਅਰਵੈਲ ਸਮਾਗਮ ਭਾਵੁਕ ਪਲਾਂ ਦੇ ਨਾਲ ਸੰਪੰਨ ਹੋਇਆ | ਜਿਸ ਵਿਚ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਕਰਵਾਓ ਆਪਣੀ ਰਜਿਸਟਰੇਸ਼ਨ-ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਕਸ਼ਮੀ ਪੈਲੇਸ ਸੁੰਦਰ ਚੱਕ ਵਿਖੇ ਪੁਲਿਸ ਪਬਲਿਕ ਮੀਟਿੰਗ
Ad Position 24