20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਕਰਵਾਓ ਆਪਣੀ ਰਜਿਸਟਰੇਸ਼ਨ-ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 04-03-2026
ਪਠਾਨਕੋਟ, 3 ਮਾਰਚ (ਸੰਧੂ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਸਥਾਨਾਂ 'ਤੇ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ | ਲੋਕਾਂ ਨੂੰ ਅਪੀਲ ਹੈ ਕਿ ਉਹ ਨਿਰਧਾਰਿਤ ਕੀਤੇ ਕੈਂਪਾਂ ਦੇ ਵਿਚ ਪਹੁੰਚ ਕੇ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੌਰਾਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਮਨਦੀਪ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਡੀ.) ਡਾ: ਜਸਵੰਤ ਸਿੰਘ, ਐਸ.ਡੀ.ਐਮ. ਪਠਾਨਕੋਟ ਅਰਸ਼ਦੀਪ ਸਿੰਘ ਲੁਬਾਣਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਸੰਜੀਵ ਸ਼ਰਮਾ ਨੇ ਕਿਹਾ ਕਿ ਜਿਵੇਂ ਕਿ ਪੂਰੇ ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜੋ ਲਾਗੂ ਹੋ ਚੁੱਕੀ ਹੈ ਅਤੇ ਇਸ ਅਧੀਨ ਜ਼ਿਲ੍ਹਾ ਪਠਾਨਕੋਟ ਅੰਦਰ ਵੀ ਸਿਹਤ ਬੀਮਾ ਕਾਰਡ ਬਣਾਏ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾਣ ਵਿਚ ਆਪਣਾ ਸਹਿਯੋਗ ਦੇਣ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਜਾਗਰੂਕ ਕਰਨ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਨਿਰਧਾਰਿਤ ਸਥਾਨਾਂ 'ਤੇ ਪਹੁੰਚ ਕਰਕੇ ਅਪਣਾ ਸਿਹਤ ਬੀਮਾ ਕਾਰਡ ਬਣਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਪਹਿਲਾਂ ਤੋਂ ਹੀ ਆਯੂਸ਼ਮਾਨ ਕਾਰਡ ਬਣੇ ਹੋਏ ਹਨ | ਉਨ੍ਹਾਂ ਕਾਰਡ ਧਾਰਕਾਂ ਦੀ ਵੀ ਕੇ.ਵਾਈ.ਸੀ. ਹੋਣਾ ਲਾਜ਼ਮੀ ਹੈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਪੰਜਾਬ ਦੇ ਵਸਨੀਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਅਤੇ ਕੋਈ ਵੀ ਵਿਅਕਤੀ ਅਪਣਾ ਸਿਹਤ ਬੀਮਾ ਕਾਰਡ ਬਣਵਾ ਕੇ ਇਸ ਤੋਂ ਲਾਭ ਲੈ ਸਕਦਾ ਹੈ | ਉਨ੍ਹਾਂ ਕਿਹਾ ਕਿ ਯੋਜਨਾ ਅਧੀਨ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕ ਇਸ ਤੋਂ ਲਾਭ ਪ੍ਰਾਪਤ ਕਰਨ ਅਤੇ ਜ਼ਿਆਦਾ ਤੋਂ ਜ਼ਿਆਦਾ ਆਪਣੀ ਰਜਿਸਟੇ੍ਰਸ਼ਨ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਪ੍ਰਾਈਵੇਟ ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਅਤਿ ਜ਼ਰੂਰੀ ਅਗਲੀ ਖ਼ਬਰ ਬਾਬਾ ਨਾਗ਼ਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਫੇਅਰਵੈੱਲ ਪਾਰਟੀ ਦਾ ਆਯੋਜਨ
Ad Position 24