20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪ੍ਰਾਈਵੇਟ ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਅਤਿ ਜ਼ਰੂਰੀ

Ad Position 21
No active advertisement
ਅਜੀਤ ਡੈਸਕ 04-03-2026
ਪਠਾਨਕੋਟ, 3 ਮਾਰਚ (ਆਸ਼ੀਸ਼ ਸ਼ਰਮਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਰਾਜ ਦੇ ਸਮੂਹ ਪਲੇ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਹੁਣ ਈ-ਸੇਵਾ ਪੋਰਟਲ ਰਾਹੀਂ ਆਨਲਾਈਨ ਕੀਤੀ ਜਾਵੇਗੀ | ਇਸ ਸਬੰਧੀ 'ਪਲੇਅ ਵੇਅ ਸਕੂਲ ਰਜਿਸਟਰੇਸ਼ਨ' ਨਾਮ ਨਾਲ ਸੇਵਾ ਨੂੰ ਈ-ਸੇਵਾ/ਡੋਰ ਸਟੈਪ ਡਲਿਵਰੀ/ਕੰਨੈਕਟ ਪੋਰਟਲ 'ਤੇ ਉਪਲੱਬਧ ਕਰਵਾ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਜ਼ਿਲਿ੍ਹਆਂ ਵਿਚ ਚੱਲ ਰਹੇ ਸਮੂਹ ਪਲੇਅ-ਵੇ ਸਕੂਲਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਸਬੰਧਿਤ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਈ ਸੇਵਾ ਪੋਰਟਲ ਰਾਹੀਂ ਕਰਵਾਉਣ | ਰਜਿਸਟ੍ਰੇਸ਼ਨ ਲਈ ਸਬੰਧਿਤ ਸੰਸਥਾ ਨੂੰ ਪਹਿਲਾਂ ਈ-ਸੇਵਾ ਲਾਗਇਨ ਆਈ.ਡੀ. ਬਣਾਉਣੀ ਲਾਜ਼ਮੀ ਹੋਵੇਗੀ | ਵਿਭਾਗ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਪਲੇਅ-ਵੇਅ ਸਕੂਲ ਰਜਿਸਟ੍ਰੇਸ਼ਨ ਸੇਵਾ ਨਾਲ ਸਬੰਧਿਤ ਸਾਰੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਈ-ਸੇਵਾ ਪੋਰਟਲ 'ਤੇ ਉਪਲੱਬਧ ਹਨ | ਸਮੂਹ ਪਲੇਅ-ਵੇਅ ਸਕੂਲ ਮਾਲਕਾਂ/ਪ੍ਰਬੰਧਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ, ਬਜਰੰਗ ਦਲ ਪਠਾਨਕੋਟ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਕਰਵਾਓ ਆਪਣੀ ਰਜਿਸਟਰੇਸ਼ਨ-ਵਧੀਕ ਡਿਪਟੀ ਕਮਿਸ਼ਨਰ
Ad Position 24