20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜ਼ਿਲ੍ਹਾ ਹੈਲਥ ਅਫ਼ਸਰ ਵਲੋਂ ਖਾਣ-ਪੀਣ ਦੀਆਂ ਦੁਕਾਨਾਂ 'ਤੇ ਛਾਪਾ, ਕਈਆਂ ਦੇ ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 04-03-2026
ਪਠਾਨਕੋਟ, 3 ਮਾਰਚ (ਵਿਨੋਦ)-ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨਾਂ ਦੇ ਮੱਦੇਨਜ਼ਰ ਪਠਾਨਕੋਟ ਵਿਚ ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ 'ਤੇ ਛਾਪੇਮਾਰੀ ਕੀਤੀ ਗਈ | ਇਹ ਛਾਪੇਮਾਰੀ ਜ਼ਿਲ੍ਹਾ ਹੈਲਥ ਅਫ਼ਸਰ ਡਾ: ਪੁਨੀਤ ਜੰਮਵਾਲ ਦੀ ਅਗਵਾਈ ਵਿਚ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਹੈਲਥ ਅਫ਼ਸਰ ਡਾ: ਪੁਨੀਤ ਜੰਮਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਅਤੇ ਸਿਵਲ ਸਰਜਨ ਪਠਾਨਕੋਟ ਡਾ: ਸੁਨੀਤਾ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਨੂੰ ਦੇਖਦੇ ਹੋਏ ਚੈਕਿੰਗ ਅਭਿਆਨ ਚਲਾਇਆ ਗਿਆ ਹੈ | ਜਿਸ ਤਹਿਤ ਪਠਾਨਕੋਟ ਵਿਚ ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਨੂੰ ਚੈੱਕ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਈ ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਨੇ ਦਸਤਾਨੇ ਨਹੀਂ ਪਾਏ ਹੋਏ, ਸਾਫ਼ ਸਫ਼ਾਈ ਦਾ ਪੂਰਾ ਪ੍ਰਬੰਧ ਨਹੀਂ ਕੀਤਾ ਹੋਇਆ ਹੈ | ਜਿਨ੍ਹਾਂ ਨੂੰ ਦਸਤਾਨੇ, ਮਾਸਕ ਪਾਉਣ ਦੀ ਹਦਾਇਤ ਦਿੱਤੀ ਗਈ ਹੈ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਈ ਦੁਕਾਨਾਂ ਦੇ ਸੈਂਪਲ ਵੀ ਭਰੇ ਗਏ ਹਨ | ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਕਿਸੇ ਵੀ ਕੀਮਤ 'ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ | ਜਿਹੜਾ ਵੀ ਦੁਕਾਨਦਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦਾ ਪਾਇਆ ਗਿਆ ਉਸ ਦੇ ਖ਼ਿਲਾਫ਼ ਕਾਰਵਾਈ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਮੰਦਿਰ ਵਿਖੇ ਧੂਮਧਾਮ ਨਾਲ ਮਨਾਈ ਹੋਲੀ ਅਗਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ, ਬਜਰੰਗ ਦਲ ਪਠਾਨਕੋਟ ਨੇ ਕੀਤੀ ਮੀਟਿੰਗ
Ad Position 24