28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

- ਪਰਿਵਾਰ ਨੂੰ ਬੰਧਕ ਬਣਾ ਕੇ ਲੁੱਟਣ ਦਾ ਮਾਮਲਾ-

Ad Position 21
No active advertisement
ਅਜੀਤ ਡੈਸਕ 06-03-2026
ਗੁਰਦਾਸਪੁਰ, 5 ਮਾਰਚ (ਗੁਰਪ੍ਰਤਾਪ ਸਿੰਘ)- ਅੱਜ ਪੰਜ ਵਿਅਕਤੀਆਂ ਵਲੋਂ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 5 ਵਿਖੇ ਇਕ ਸੁਨਿਆਰੇ ਦੇ ਘਰ ਵਿਚ 3.5 ਕਰੋੜ ਰੁਪਏ ਦੀ ਵੱਡੀ ਡਕੈਤੀ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਮੌਜੂਦ ਰਹੇ | ਸੰਸਦ ਮੈਂਬਰ ਰੰਧਾਵਾ ਨੇ ਕਿਹਾ ਕਿ ਵੱਡੇ ਅਪਰਾਧ ਹੋਣ ਤੋਂ ਬਾਅਦ ਪੁਲਿਸ ਅਕਸਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕਰਦੀ ਹੈ ਪਰ ਉਹ ਇਹ ਵਾਅਦਾ ਨਹੀਂ ਕਰਦੀ ਕਿ ਭਵਿੱਖ ਵਿਚ ਅਜਿਹੇ ਅਪਰਾਧ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਬਹੁਤ ਮੰਦਭਾਗਾ ਹੈ ਕਿ ਪੁਲਿਸ ਨੇ ਅਪਰਾਧੀਆਂ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਬਚਣ ਲਈ ਆਪਣੇ ਘਰਾਂ ਨੂੰ ਭੱਜ ਜਾਂਦੇ ਸਨ ਪਰ ਹੁਣ ਅਜਿਹੇ ਅਪਰਾਧ ਆਪਣੇ ਘਰਾਂ ਦੇ ਅੰਦਰ ਹੀ ਹੋਣ ਲੱਗ ਗਏ ਹਨ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦਾਸਪੁਰ ਵਿਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਸਨ ਪਰ ਪੰਜਾਬ ਦੇ ਡੀ.ਜੀ.ਪੀ. ਨੇ ਇਕ ਵਾਰ ਵੀ ਇਲਾਕੇ ਦਾ ਦੌਰਾ ਨਹੀਂ ਕੀਤਾ | ਉਨ੍ਹਾਂ ਨੇ ਗੁਰਦਾਸਪੁਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਪੁਲਿਸ ਤੋਂ ਕੁਝ ਵੀ ਉਮੀਦ ਨਾ ਕਰਨ ਤੇ ਆਪਣੀ ਰੱਖਿਆ ਆਪ ਕਰਨ | ਉਨ੍ਹਾਂ ਨੇ ਡੀ.ਸੀ. ਗੁਰਦਾਸਪੁਰ ਨੂੰ ਜ਼ਬਤ ਕੀਤੇ ਹਥਿਆਰ ਵਾਪਸ ਕਰਨ ਲਈ ਕਿਹਾ | ਉਨ੍ਹਾਂ ਨੇ ਅਪੀਲ ਕੀਤੀ ਕਿ ਉਹ ਹਥਿਆਰਾਂ ਦਾ ਕੋਈ ਵੀ ਲਾਇਸੈਂਸ ਰੱਦ ਨਾ ਕਰਨ ਤਾਂ ਜੋ ਲੋਕ ਆਪਣੇ ਹਥਿਆਰਾਂ ਨਾਲ ਆਪਣੀ ਰੱਖਿਆ ਕਰ ਸਕਣ | ਉਨ੍ਹਾਂ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਤੇ ਉਨ੍ਹਾਂ ਦੇ ਸਾਰੇ ਪਰਿਵਾਰਿਕ ਮੈਂਬਰਾਂ ਨੂੰ ਤੁਰੰਤ ਹਥਿਆਰ ਲਾਇਸੈਂਸ ਜਾਰੀ ਕਰਨ ਦੀ ਅਪੀਲ ਕੀਤੀ | ਸੰਸਦ ਮੈਂਬਰ ਰੰਧਾਵਾ ਨੇ ਕਿਹਾ ਕਿ ਪੁਲਿਸ ਦੀ ਲਾਪਰਵਾਹੀ ਕਾਰਨ ਸਥਿਤੀ ਇੰਨੀ ਭਿਆਨਕ ਹੋ ਗਈ ਹੈ ਕਿ ਜ਼ਿਆਦਾਤਰ ਲੋਕ ਪੁਲਿਸ ਨੂੰ ਕੇਸਾਂ ਦੀ ਰਿਪੋਰਟ ਕਰਨ ਤੋਂ ਇਨਕਾਰ ਕਰਦੇ ਹਨ | ਉਨ੍ਹਾਂ ਕਿਹਾ ਕਿ ਇੰਨੀ ਵੱਡੀ ਡਕੈਤੀ ਤੋਂ ਬਾਅਦ ਸੈਂਕੜੇ ਲੋਕ ਪਰਿਵਾਰ ਨੂੰ ਮਿਲ ਕੇ ਚਲੇ ਗਏ ਹਨ ਤੇ ਪੁਲਿਸ ਜਾਂਚ ਟੀਮਾਂ ਹੁਣ ਪਹੁੰਚ ਰਹੀਆਂ ਹਨ ਜਿਸ ਦੀ ਕੋਈ ਵੀ ਆਸਾਨੀ ਨਾਲ ਕਲਪਨਾ ਕਰ ਸਕਦਾ ਹੈ ਕਿ ਇਸ ਜਾਂਚ ਤੋਂ ਕੀ ਪਤਾ ਲੱਗੇਗਾ | ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸਕੀਮ ਨੰਬਰ 5 ਸ਼ਹਿਰ ਦਾ ਵਧੀਆ ਤੇ ਸੰਘਣੀ ਆਬਾਦੀ ਵਾਲਾ ਇਲਾਕਾ ਹੈ | ਇਸ ਦੇ ਬਾਵਜੂਦ ਦਿਨ ਦਿਹਾੜੇ ਇੰਨੀ ਵੱਡੀ ਡਕੈਤੀ ਸੁਰੱਖਿਆ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ | ਉਨ੍ਹਾਂ ਕਿਹਾ ਕਿ ਪੂਰਾ ਸ਼ਹਿਰ ਪਿਛਲੇ ਕੁਝ ਸਮੇਂ ਤੋਂ ਵੱਡੇ ਅਪਰਾਧਾਂ ਦੀ ਇਕ ਲੜੀ ਦਾ ਗਵਾਹ ਬਣ ਰਿਹਾ ਹੈ ਪਰ ਪੁਲਿਸ ਉਨ੍ਹਾਂ ਨੂੰ ਰੋਕਣ ਵਿਚ ਅਸਮਰਥ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਜਲਦ ਹੱਲ ਕੀਤਾ ਜਾਵੇ ਨਹੀਂ ਤਾਂ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੀੜਤਾਂ ਨੂੰ ਹੌਸਲਾ ਦੇਣ ਉਨ੍ਹਾਂ ਦੇ ਗ੍ਰਹਿ ਪਹੁੰਚੇ ਅਸ਼ਵਨੀ ਸ਼ਰਮਾ ਅਗਲੀ ਖ਼ਬਰ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਅੱਜ ਤੋਂ , ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰਬੰਧ ਮੁਕੰਮਲ- ਨਰੇਸ਼...
Ad Position 24