28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੀੜਤਾਂ ਨੂੰ ਹੌਸਲਾ ਦੇਣ ਉਨ੍ਹਾਂ ਦੇ ਗ੍ਰਹਿ ਪਹੁੰਚੇ ਅਸ਼ਵਨੀ ਸ਼ਰਮਾ

Ad Position 21
No active advertisement
ਅਜੀਤ ਡੈਸਕ 06-03-2026
ਗੁਰਦਾਸਪੁਰ, 5 ਮਾਰਚ (ਪੰਕਜ ਸ਼ਰਮਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਗੁਰਦਾਸਪੁਰ ਵਿਖੇ ਹੋਈ ਡਕੈਤੀ ਮਾਮਲੇ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਉਕਤ ਘਟਨਾ ਨੂੰ ਪੰਜਾਬ ਵਿਚ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਡਰਾਉਣੀ ਤਸਵੀਰ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਦਹਿਸ਼ਤਨਾਕ ਘਟਨਾ ਨੇ ਸਾਰੇ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਵਪਾਰੀ ਵਰਗ ਵਿਚ ਵੀ ਭਾਰੀ ਚਿੰਤਾ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸਿਰਫ਼ ਇਕ ਲੁੱਟ ਦੀ ਘਟਨਾ ਨਹੀਂ, ਸਗੋਂ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਨਾਕਾਮੀ ਦਾ ਵੱਡਾ ਸਬੂਤ ਹੈ | ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਕਰੋੜਾਂ ਦੀ ਲੁੱਟ ਕਰਕੇ ਵੀ ਕਾਨੂੰਨ ਤੋਂ ਬੇਖ਼ੌਫ਼ ਹਨ | ਸ਼ਰਮਾ ਨੇ ਸਵਾਲ ਉਠਾਇਆ ਕਿ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅਪਰਾਧੀਆਂ ਨੂੰ ਖੁੱਲ੍ਹੀ ਛੋਟ ਮਿਲ ਗਈ ਹੈ? ਉਨ੍ਹਾਂ ਕਿਹਾ ਕਿ 3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਕਿੱਥੇ ਹੈ, ਮੁੱਖ ਮੰਤਰੀ ਤੇ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ 'ਤੇ ਤੁਰੰਤ ਜਵਾਬ ਦੇਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਸੂਬਾ ਮਹਾਂਮੰਤਰੀ ਰਾਕੇਸ਼ ਰਾਠੌਰ, ਸੂਬਾ ਸਕੱਤਰ ਸੂਰਜ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਬਘੇਲ ਸਿੰਘ ਬਾਹੀਆਂ, ਰਾਜਿੰਦਰ ਬਿੱਟਾ, ਸ਼ਿਵਬੀਰ ਰਾਜਨ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਸ਼ਹਿਰਾ ਸਾਹਿਬ ਵਿਖੇ ਹੋਲਾ ਮਹੱਲਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ - ਪਰਿਵਾਰ ਨੂੰ ਬੰਧਕ ਬਣਾ ਕੇ ਲੁੱਟਣ ਦਾ ਮਾਮਲਾ-
Ad Position 24