28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਲੋਧੀਨੰਗਲ ਵਿਖੇ 13 ਨੂੰ ਹੋਣ ਵਾਲੀ ਰੈਲੀ ਵਿਰੋਧੀਆਂ ਦੇ ਭਰਮ-ਭੁਲੇਖੇ ਦੂਰ ਕਰ ਦੇਵੇਗੀ : ਬਾਲੇਵਾਲ

Ad Position 21
No active advertisement
ਅਜੀਤ ਡੈਸਕ 06-03-2026
ਕਿਲ੍ਹਾ ਲਾਲ ਸਿੰਘ, 5 ਮਾਰਚ (ਬਲਬੀਰ ਸਿੰਘ)- ਪੰਜਾਬ ਦੇ ਲੋਕਾਂ ਨੇ ਹੁਣ ਇਹ ਮਨ ਬਣਾ ਲਿਆ ਹੈ ਕਿ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਵਲੋਂ ਕਰਵਾਈ ਜਾ ਰਹੀ 13 ਮਾਰਚ ਦੀ ਰੈਲੀ ਵਿਚ ਵਿਰੋਧੀ ਪਾਰਟੀਆਂ ਦੇ ਭਰਮ-ਭੁਲੇਖੇ ਦੂਰ ਹੋ ਜਾਣਗੇ ਕਿਉਂਕਿ ਇਸ ਰੈਲੀ ਨੂੰ ਇਤਿਹਾਸਕ ਰੈਲੀ ਬਣਾਉਣ ਲਈ ਹਲਕੇ ਦਾ ਸਮੁੱਚਾ ਅਕਾਲੀ ਵਰਕਰ ਪੱਬਾਂਭਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਮਰੀਕ ਸਿੰਘ ਬਾਲੇਵਾਲ, ਢਾਡੀ ਜਸਵਿੰਦਰ ਸਿੰਘ ਭਾਗੋਵਾਲ ਨੇ ਕੀਤਾ | ਇਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਨੂੰ ਪਹਿਲਾਂ ਵਾਂਗ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ | ਇਸ ਮੌਕੇ ਰਛਪਾਲ ਸਿੰਘ ਮੁਹੱਬਤ ਭਾਗੋਵਾਲ, ਬਾਲਦੇਵ ਸਿੰਘ ਬਾਲੇਵਾਲ, ਸੁਰਜੀਤ ਸਿੰਘ ਬਾਲੇਵਾਲ, ਸਤਨਾਮ ਸਿੰਘ, ਹਰਦੇਵ ਸਿੰਘ, ਹਰਭਜਨ ਸਿੰਘ, ਨਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇ. ਲੰਗਾਹ ਵਲੋਂ ਪੈਦਲ ਸੰਗ ਯਾਤਰਾ 'ਚ ਸ਼ਾਮਿਲ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24