29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 06-03-2026
ਬਟਾਲਾ, 5 ਮਾਰਚ (ਰਾਕੇਸ਼ ਰੇਖੀ)-ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੇ ਨੌਜਵਾਨ ਦੀ ਸੜ੍ਹਕ ਹਾਦਸੇ 'ਚ ਮੌਤ ਹੋ ਗਈ | ਥਾਣਾ ਡੇਰਾ ਬਾਬਾ ਨਾਨਕ ਦੀ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਏ.ਐਸ.ਆਈ. ਨੰਦ ਲਾਲ ਨੇ ਦੱਸਿਆ ਕਿ ਹਰਦੋਰਵਾਲ ਕਲਾਂ ਦੇ ਰਹਿਣ ਵਾਲੇ ਅਮਰਜੀਤ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸ ਦੇ ਚਾਚੇ ਦਾ ਲੜਕਾ ਸਤਨਾਮ ਸਿੰਘ ਵਾਸੀ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਮੱਥਾ ਟੇਕਣ ਲਈ ਪੈਦਲ ਹੀ ਗਿਆ ਸੀ | ਉਸ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਸਤਨਾਮ ਸਿੰਘ ਜਦੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾਂ ਧਰਮਕੋਟ ਰੰਧਾਵਾ ਨੇੜੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ | ਜਦੋਂ ਉਹ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚਿਆ ਤਾਂ ਦੇਖਿਆ ਕਿ ਸਤਨਾਮ ਸਿੰਘ ਦੀ ਮੌਤ ਹੋ ਚੁੱਕੀ ਸੀ | ਸਤਨਾਮ ਸਿੰਘ ਨੂੰ ਕੋਈ ਨਾ-ਮਾਲੂਮ ਵਾਹਨ ਚਾਲਕ ਟੱਕਰ ਮਾਰ ਕੇ ਫਰਾਰ ਹੋ ਗਿਆ | ਪੁਲਿਸ ਨੇ ਅਮਰਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਨਾਮਾਲੂਮ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਅੱਡਾ ਸੁਲਤਾਨਪੁਰ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ 5ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ
Ad Position 24