ਘੁਮਾਣ, 5 ਮਾਰਚ (ਬੰਮਰਾਹ)-ਘੁਮਾਣ ਵਿਖੇ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਵਲੋਂ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਜੱਜ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ | ਇਸ ਮੌਕੇ ਡਾ. ਹਰਜਿੰਦਰ ਸਿੰਘ ਜੱਜ ਨੇ ਕਿਹਾ ਕਿ ਸਰਕਾਰ ਦੁਆਰਾ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਵੱਡਾ ਸਹਿਯੋਗ ਮਿਲ ਰਿਹਾ ਹੈ ਤੇ ਨਸ਼ਿਆਂ ਦੀ ਚੇਨ ਨੂੰ ਤੋੜਨ ਵਿਚ ਵੱਡੀ ਸਫ਼ਲਤਾ ਮਿਲੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਵਿਚ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਬਬਲੂ ਟੀ.ਵੀ.ਐੱਸ., 'ਆਪ' ਦੇ ਇਸਤਰੀ ਵਿੰਗ ਦੇ ਪ੍ਰਧਾਨ ਮੈਡਮ ਨੀਲਮ ਘੁਮਾਣ, ਸਾ. ਪੁਲਿਸ ਇੰਸਪੈਕਟਰ ਪਿਆਰਾ ਸਿੰਘ ਬਰਿਆਰ, ਬਲਾਕ ਪ੍ਰਧਾਨ ਸਾਬਕਾ ਸਰਪੰਚ ਬਲਰਾਮ ਸਿੰਘ, ਪ੍ਰਧਾਨ ਅੰਮਿ੍ਤਪਾਲ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਸਾ. ਸਰਪੰਚ ਹਰਬੰਸ ਸਿੰਘ ਘੁਮਾਣ, ਡਾ. ਨੂਰਦੀਨ, ਡਾ. ਰਮਧੀਰ ਸਿੰਘ, ਡਾ. ਮਨਿੰਦਰ ਸਿੰਘ, ਬੂਟਾ ਸਿੰਘ, ਹਰਿੰਦਰ ਸਿੰਘ, ਗੁਰਦਿਆਲ ਸਿੰਘ, ਜੋਧ ਸਿੰਘ, ਸੂਬੇਦਾਰ ਗੁਰਮੇਲ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸੂਬੇਦਾਰ ਬਲਜੀਤ ਸਿੰਘ, ਸੂਬੇਦਾਰ ਹਰਭੰਤ ਸਿੰਘ, ਅਜਮੇਰ ਸਿੰਘ, ਹਰਮੇਸ਼ ਸਿੰਘ ਆਦਿ ਹਾਜ਼ਰ ਸਨ |