29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਲਈ ਡਟ ਕੇ ਪਹਿਰਾ ਦਿੱਤਾ : ਕੈਪਟਨ ਬਾਠ

Ad Position 21
No active advertisement
ਅਜੀਤ ਡੈਸਕ 06-03-2026
ਬਟਾਲਾ, 5 ਮਾਰਚ (ਸਤਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਲਈ ਹਰ ਸਮੇਂ ਡਟ ਕੇ ਪਹਿਰਾ ਦਿੱਤਾ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈ, ਜੋ ਹਰ ਵਰਗ ਦੇ ਲੋਕਾਂ ਦੇ ਦੁੱਖ-ਸੁੱਖ 'ਚ ਹਮੇਸ਼ਾ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਜੋ ਪੰਜਾਬ ਬਚਾਓ ਰੈਲੀਆਂ ਵਿਧਾਨ ਸਭਾ ਹਲਕਾ ਵਾਰ ਕੀਤੀਆਂ ਜਾ ਰਹੀ ਹੈ, ਉਨ੍ਹਾਂ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਬਤ ਕਰ ਰਿਹਾ ਹੈ ਕਿ ਆਉਣ ਵਾਲੀ ਸਰਕਾਰ 2027 'ਚ ਸ਼ੋ੍ਰਮਣੀ ਅਕਾਲੀ ਦਲ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਰ ਆਗੂ ਤੇ ਵਰਕਰ ਨਾਲ ਚੱਟਾਂਨ ਵਾਂਗ ਖੜਾ ਹੈ ਅਤੇ ਆਮ ਆਦਮੀ ਪਾਰਟੀ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਵਰਕਰਾਂ ਦਾ ਡੱਟ ਕੇ ਸਾਥ ਦਿੱਤਾ ਜਾਵੇਗਾ | ਇਸ ਮੌਕੇ ਪਰਮਿੰਦਰ ਸਿੰਘ ਪੱਡਾ ਸਾ. ਚੇਅਰਮੈਨ, ਮਲਕੀਤ ਸਿੰਘ ਮਧਰਾ, ਡਾ. ਜਗਬੀਰ ਸਿੰਘ ਧਰਮਸੋਤ ਮੈਂਬਰ ਬਲਾਕ ਸੰਮਤੀ, ਸੋਨੂੰ ਔਲਖ, ਅੰਮਿ੍ਤਪਾਲ ਸਿੰਘ ਰਿਆੜ, ਕੁਲਵੰਤ ਸਿੰਘ ਹਰਚੋਵਾਲ, ਦਲਬੀਰ ਸਿੰਘ ਵਾੜੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚੋਲਾ ਸਾਹਿਬ ਦੇ ਮੇਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਪਿਸਤੌਲ ਤਾਨਣ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ
Ad Position 24