ਘੁਮਾਣ, 5 ਮਾਰਚ (ਬੰਮਰਾਹ)- ਹੋਲੇ-ਮਹੱਲੇ ਨੂੰ ਲੈ ਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਪਿੰਡ ਚੀਮਾ ਖੁੱਡੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਪੇਜੋਚੱਕ ਵਿਖੇ ਪਹੁੰਚਣ 'ਤੇ ਲੰਗਰ ਕਮੇਟੀ ਪੇਜੋਚੱਕ ਤੇ ਸਮੁੱਚੇ ਪਤਵੰਤਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਤੇ ਪਹੁੰਚੀਆਂ ਸੰਗਤਾਂ ਨੂੰ ਚਾਹ-ਪਕੌੜਿਆਂ ਤੋਂ ਇਲਾਵਾ ਵੱਖ-ਵੱਖ ਪਦਾਰਥਾਂ ਦੇ ਲੰਗਰ ਛਕਾਏ ਗਏ | ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਵੀ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ, ਬਲਾਕ ਸੰਮਤੀ ਮੈਂਬਰ ਦਿਲਬਾਗ ਸਿੰਘ ਲਾਲੀ ਚੀਮਾ, ਸਾਬਕਾ ਸਰਪੰਚ ਪਲਵਿੰਦਰ ਸਿੰਘ ਪੇਜੋਚੱਕ, ਜਤਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਫ਼ੌਜੀ, ਬਲਜੀਤ ਸਿੰਘ ਪੰਚ, ਗੁਰਪਖਸ਼ ਸਿੰਘ ਪੰਚ, ਹਰਦਿਆਲ ਸਿੰਘ, ਕੁਲਦੀਪ ਸਿੰਘ ਪੰਚ, ਵਰਿਆਮ ਸਿੰਘ, ਮੁਖਤਾਰ ਸਿੰਘ, ਅਮਰਜੀਤ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਮਾਸਟਰ, ਹੀਰਾ ਸਿੰਘ, ਗੁਰਨਾਮ ਸਿੰਘ ਚਾਹਲ, ਹਰਪਾਲ ਸਿੰਘ ਪ੍ਰੋਪਰਟੀ ਸਲਾਹਕਾਰ ਆਦਿ ਹਾਜ਼ਰ