29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 06-03-2026
ਧਾਰੀਵਾਲ, 5 ਮਾਰਚ (ਸਵਰਨ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਆਦੀਆਂ ਚੈੱਕ ਪੋਸਟ 'ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਖਲਾਸਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਜਿਸ ਵਿਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਪੰਜਾਬ ਐੱਮ.ਐੱਫ. ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਹੀਦ ਅਸ਼ੋਕ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਨਮਨ ਕੀਤਾ | ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰ ਨੂੰ ਖੁਦ ਮਿਲਣ ਆਉਣਗੇ ਤੇ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਸਿਜਦਾ ਕਰਨਗੇ | ਇਸ ਮੌਕੇ ਸ੍ਰੀ ਆਦਿਤਿਆ ਐੱਸ.ਐੱਸ.ਪੀ. ਗੁਰਦਾਸਪੁਰ, ਸਾਬਕਾ ਉੱਪ ਚੇਅਰਮੈਨ ਪੰਜਾਬ ਵਜੀਰ ਸਿੰਘ ਲਾਲੀ, ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ, ਬਿਊਟੀ ਰੰਧਾਵਾ ਵੱਖ-ਵੱਖ ਸ਼ਖ਼ਸੀਅਤਾਂ ਸਮੇਤ ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਪਿੰਡ ਵਾਸੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਾਇਬ ਸਿੰਘ ਸੈਣੀ ਨੂੰ ਡੇਰਾ ਬਾਬਾ ਨਾਨਕ ਪਹੁੰਚਣ 'ਤੇ 'ਆਪ' ਨੇ ਦਿਖਾਈਆਂ ਕਾਲੀਆਂ ਝੰੰਡੀਆਂ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਦਾ ਮੇਲਾ ਵੇਖਣ ਆਏ ਨੌਜਵਾਨਾਂ ਦਾ ਟਰੈਕਟਰ ਦਰੱਖ਼ਤ ਨਾਲ ਵੱਜਾ
Ad Position 24