29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਿੱਤ ਹੋ ਰਹੀਆਂ ਲੁੱਟਾਂ ਖੋਹਾਂ ਤੇ ਡਕੈਤੀਆਂ ਨਾਲ ਲੋਕ ਸਹਿਮੇ - ਭਾਗੋਵਾਲੀਆ

Ad Position 21
No active advertisement
ਅਜੀਤ ਡੈਸਕ 06-03-2026
ਗੁਰਦਾਸਪੁਰ, 5 ਮਾਰਚ (ਅਸ਼ੋਕ ਸ਼ਰਮਾ)- ਸਥਾਨਕ ਸ਼ਹਿਰ ਅੰਦਰ ਲੁੱਟਾਂ ਖੋਹਾਂ ਤੇ ਡਕੈਤੀਆਂ ਕਾਰਨ ਜਿਥੇ ਲੋਕ ਸਹਿਮੇ ਹੋਏ ਹਨ ਉੱਥੇ ਰੋਜ਼ਾਨਾ ਗੋਲੀਆਂ ਚੱਲਣ ਦੀਆਂ ਘਟਨਾਵਾਂ ਆਮ ਵਾਪਰ ਰਹੀਆਂ ਹਨ ਜਿਸ ਦੇ ਚੱਲਦਿਆਂ ਸੁਰੱਖਿਆ ਨੰੂ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ | ਇਸ ਸੰਬੰਧੀ ਗੱਲਬਾਤ ਕਰਦਿਆਂ ਲੋਕ ਸੰਘਰਸ਼ ਮੋਰਚਾ ਪੰਜਾਬ ਦੇ ਚੇਅਰਮੈਨ ਮਨਮੋਹਨ ਸਿੰਘ ਭਾਗੋਵਾਲੀਆ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਅੰਦਰ ਆਬਾਦੀ ਵਾਲੇ ਇਲਾਕਿਆਂ ਅੰਦਰ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਸਵੇਰੇ 8 ਵਜੇ ਇਕ ਸੁਨਿਆਰੇ ਦੇ ਘਰ ਲੁਟੇਰਿਆਂ ਵਲੋਂ ਉਨ੍ਹਾਂ ਨੰੂ ਬੰਦੀ ਬਣਾ ਕੇ ਕਰੋੜਾਂ ਦੇ ਗਹਿਣੇ ਦੇ ਨਕਦੀ ਲੁੱਟਣ ਦੀ ਘਟਨਾ ਨੇ ਲੋਕਾਂ ਨੰੂ ਹੋਰ ਡਰਾ ਦਿੱਤਾ ਹੈ ਜਿਸ ਕਾਰਨ ਲੋਕ ਆਪਣੇ ਆਪ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇੰਨੀਆਂ ਘਟਨਾਵਾਂ ਵਾਪਰਨ ਦੇ ਬਾਵਜੂਦ ਪੁਲਿਸ ਅਜੇ ਤੱਕ ਕਿਸੇ ਵੀ ਲੁਟੇਰਿਆਂ ਨੰੂ ਫੜ ਨਹੀਂ ਸਕੀ, ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਪੰਜਾਬ ਦੇ ਡੀ.ਜੀ.ਪੀ. ਪਾਸੋਂ ਮੰਗ ਕੀਤੀ ਕਿ ਸਰਹੱਦੀ ਖੇਤਰ ਅੰਦਰ ਅਜਿਹੀਆਂ ਘਟਨਾਵਾਂ ਰੋਕਣ ਲਈ ਪੁਲਿਸ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ ਭਰਤੀ ਰੈਲੀ 9 ਤੋਂ 18 ਮਾਰਚ ਤੱਕ ਅਗਲੀ ਖ਼ਬਰ ਨਾਇਬ ਸਿੰਘ ਸੈਣੀ ਨੂੰ ਡੇਰਾ ਬਾਬਾ ਨਾਨਕ ਪਹੁੰਚਣ 'ਤੇ 'ਆਪ' ਨੇ ਦਿਖਾਈਆਂ ਕਾਲੀਆਂ ਝੰੰਡੀਆਂ
Ad Position 24