29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਖੰਡਿਆਲਾ ਸੈਣੀਆਂ ਤੋਂ ਚੱਲੀਆਂ ਪੈਦਲ ਸੰਗਤਾਂ (ਸੰਗ) ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 06-03-2026
ਕੋਟਲੀ ਸੂਰਤ ਮੱਲ੍ਹੀ, 5 ਮਾਰਚ (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੰਡਿਆਲਾ ਸੈਣੀਆਂ ਤੋਂ ਚੱਲੀਆਂ ਪੈਦਲ ਸੰਗਤਾਂ (ਸੰਗ) ਦਾ ਇਲਾਕੇ ਦੀਆਂ ਸੰਗਤਾਂ ਵਲੋਂ ਪਿੰਡ ਅਦਾਲਤਪੁਰ, ਦਬੁਰਜੀ, ਨਬੀਨਗਰ ਤੇ ਬਰਿਆਰ 'ਚ ਭਰਵਾਂ ਸਵਾਗਤ ਕਰਦਿਆਂ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਲਗਾਏ ਗਏ | ਸੰਗਤਾਂ ਨੇ ਸੰਗ ਨੂੰ ਜੀ ਆਇਆਂ ਕਹਿੰਦਿਆਂ ਜਥੇਦਾਰ ਭਾਰੀ ਰਣਧੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ | ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵਲੋਂ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਲਈ ਸਖ਼ਤ ਪਹਿਰਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸਰਪੰਚ ਬਲਜੀਤ ਸਿੰਘ ਅਦਾਲਤਪੁਰ, ਸਾ. ਸਰਪੰਚ ਅਮਰੀਕ ਸਿੰਘ ਦਬੁਰਜੀ, ਕੁਲਦੀਪ ਸਿੰਘ ਰੰਧਾਵਾ ਗਵਾਰਾ, ਮਲਕੀਤ ਸਿੰਘ ਮੱਲੀ ਗਵਾਰਾ, ਸਾ. ਸਰਪੰਚ ਰਣਬੀਰ ਸਿੰਘ, ਮਾਸਟਰ ਧਰਮਿੰਦਰ ਸਿੰਘ ਗਵਾਰਾ, ਸਰਪੰਚ ਕੰਵਲਜੀਤ ਸਿੰਘ ਫੱਤੂਪੁਰ, ਸਾਬਕਾ ਸਰਪੰਚ ਬਲਜੀਤ ਸਿੰਘ ਮਿੱਟਾ ਫੱਤੂਪੁਰ, ਸਰਪੰਚ ਸਮਸ਼ੇਰ ਸਿੰਘ ਸ਼ੇਰਾ ਨਬੀਨਗਰ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਦਲਜੀਤ ਸਿੰਘ ਦੇਹੜ, ਚੇਅਰਮੈਨ ਬੂਟਾ ਸਿੰਘ ਅਠਵਾਲ, ਜੋਧਾ ਸਿੰਘ ਬਰਿਆਰ, ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਸਰਪੰਚ ਰਣਜੋਧ ਸਿੰਘ ਅਠਵਾਲ, ਮਨਪ੍ਰੀਤ ਸਿੰਘ ਅਠਵਾਲ, ਗੁਰਭੇਜ ਸਿੰਘ ਮਾਹਲ, ਡਾ. ਸੁਖਵਿੰਦਰ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਮੁਹਤਬਰ ਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਵੇਲੀ ਭਗਤਾਂ ਦੀ ਵਿਖੇ ਭੱਟ ਹਰਿਬੰਸ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਅਗਨੀਵੀਰ ਭਰਤੀ ਰੈਲੀ 9 ਤੋਂ 18 ਮਾਰਚ ਤੱਕ
Ad Position 24