29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦਾ ਸਾਲਾਨਾ ਸਮਾਰੋਹ 10 ਨੂੰ

Ad Position 21
No active advertisement
ਅਜੀਤ ਡੈਸਕ 06-03-2026
ਬਟਾਲਾ, 5 ਮਾਰਚ (ਸਤਿੰਦਰ ਸਿੰਘ)- ਪਿ੍ੰਸੀਪਲ ਕੋਮਲ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦਾ ਸਾਲਾਨਾ ਸਮਾਰੋਹ 10 ਮਾਰਚ ਨੂੰ ਸਵੇਰੇ 11:00 ਵਜੇ ਬੜੀ ਧੂਮ-ਧਾਮ ਨਾਲ ਸਕੂਲ ਦੀ ਪ੍ਰਾਇਮਰੀ ਵਿੰਗ ਦੇ ਗਰਾਊਾਡ ਵਿਚ ਕਰਵਾਇਆ ਜਾਵੇਗਾ | ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਭੰਗੜਾ, ਗਿੱਧਾ ਤੇ ਹੋਰ ਪੇਸ਼ਕਾਰੀਆਂ ਦਿੱਤੀਆਂ ਜਾਣਗੇ ਤੇ ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਵੀ ਐਲਾਨੇ ਜਾਣਗੇ | ਹਰ ਜਮਾਤ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਨਤੀਜਿਆਂ ਨੂੰ ਲੈ ਕੇ ਬੱਚਿਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ | ਉਨ੍ਹਾਂ ਦੱਸਿਆ ਕਿ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਚੁੱਕੇ ਵਿਦਿਆਰਥੀਆਂ ਦਾ ਸਮਾਂ ਵਿਅਰਥ ਨਾ ਜਾਵੇ, ਇਸ ਲਈ 11ਵੀਂ ਜਮਾਤ ਦੇ ਦਾਖਲਿਆਂ ਦੀ ਤਿਆਰੀ ਲਈ 16 ਮਾਰਚ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ | ਇਨ੍ਹਾਂ ਕਲਾਸਾਂ ਦੌਰਾਨ ਵਿਦਿਆਰਥੀਆਂ ਨੂੰ ਨਵੇਂ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਉਹ ਆਸਾਨੀ ਨਾਲ ਇਹ ਫੈਸਲਾ ਕਰ ਸਕਣ ਕਿ ਅੱਗੇ ਉਹ ਕਿਹੜੇ ਕੋਰਸ ਵਿਚ ਜਾਣਾ ਚਾਹੁੰਦੇ ਹਨ | ਸਕੂਲ ਵਿਚ ਦਾਖਲਿਆਂ ਨੂੰ ਲੈ ਕੇ ਵਿਦਿਆਰਥੀਆਂ ਤੇ ਮਾਪਿਆਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਲਾਨਾ ਸਮਾਰੋਹ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ, ਡਾਇਰੈਕਟਰ ਐੱਮ.ਐੱਲ. ਸ਼ਰਮਾ ਰਾਸ਼ਟਰੀ ਪੁਰਸਕਾਰ ਵਿਜੇਤਾ ਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦਿਆਲਗੜ੍ਹ ਨੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕਾ ਅਰੁਣਾ ਚੌਧਰੀ ਨੇ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਦੇ ਨੀਂਹ ਪੱਥਰ ਰੱਖੇ
Ad Position 24