29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਓਲੰਪੀਅਡ ਪ੍ਰੀਖਿਆ 'ਚ ਜਿੱਤੇ ਸੋਨ ਤਗਮੇ

Ad Position 21
No active advertisement
ਅਜੀਤ ਡੈਸਕ 06-03-2026
ਧਾਰੀਵਾਲ, 5 ਮਾਰਚ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਇੰਟਰਨੈਸਨਲ ੳਲੰਪੀਅਡ 2025-26 ਵਿਚ ਭਾਗ ਲਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧੀਆ ਕਾਰਗੁਜਾਰੀ ਕਰਦੇ ਹੋਏ ਸੋਨੇ ਦੇ ਤਗਮੇ ਪ੍ਰਾਪਤ ਕੀਤੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਨੇ ਦੱਸਿਆ ਕਿ ਸਕੂਲ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੰਟਰਨੈਸਨਲ ੳਲੰਪੀਅਡ ਸਾਇੰਸ ਦੀ ਪ੍ਰੀਖਿਆ ਵਿਚ ਭਾਗ ਲਿਆ, ਜਿਸ ਵਿਚ ਨਿਸਾ ਜਮਾਤ ਨੌਵੀਂ ਅਤੇ ਜੈਸਮੀਨ ਕੌਰ ਜਮਾਤ ਦਸਵੀਂ ਨੇ ਸੋਨੇ ਦੇ ਤਗਮੇ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਸਕੂਲ ਦੇ ਹੋਰ 10ਵੀ ਜਮਾਤ ਦੇ ਵਿਦਿਆਰਥੀਆਂ ਪਵਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਸੋਨਾਲੀ ਕੁਮਾਰੀ, ਗੁਰਲੀਨ ਕੌਰ, ਜੀਆ ਸਹੋਤਾ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ | ਉਨ੍ਹਾਂ ਕਿਹਾ ਕਿ ੳਲੰਪੀਅਡ ਟੈਸਟ ਇਕ ਪ੍ਰਤੀਯੋਗੀ ਪ੍ਰੀਖਿਆ ਹੁੰਦੀ ਹੈ, ਜੋ ਵਿਦਿਆਰਥੀਆਂ ਦੀ ਬੁੱਧੀਮਤਾ, ਤਰਕ-ਸ਼ਕਤੀ, ਗਣਿਤ, ਵਿਗਿਆਨ ਜਾਂ ਹੋਰ ਵਿਸ਼ਿਆਂ ਵਿਚ ਸਮਝ ਦੀ ਜਾਂਚ ਕਰਨ ਲਈ ਕਰਵਾਈ ਜਾਂਦੀ ਹੈ | ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁੰਡਾ ਵਿਚ ਅਕਾਲੀ ਦਲ ਦਾ ਮੈਂਬਰ ਪੰਚਾਇਤ ਕਸ਼ਮੀਰ ਸਿੰਘ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਸੰਤ ਬਾਬਾ ਸੰਪੂਰਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 8 ਨੰੂ
Ad Position 24